ਪੱਤਰ ਪ੍ਰੇਰਕ
ਸਮਰਾਲਾ, 2 ਨਵੰਬਰ
ਨਗਰ ਕੌਂਸਲ ਸਮਰਾਲਾ ਵੱਲੋਂ ਸ਼ਹਿਰ ਵਿੱਚ ਮੱਛਰਾਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਫੌਗਿੰਗ ਕਰਵਾਈ ਜਾ ਰਹੀ ਹੈ।
ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਜਸਵੀਰ ਸਿੰਘ ਸੰਧਰ, ਸੈਨਟਰੀ ਇੰਚਾਰਜ ਸਿਕੰਦਰ ਸਿੰਘ ਬਾਠ ਅਤੇ ਸੈਨਟਰੀ ਇੰਸਪੈਕਟਰ ਸੰਯੋਗਤਾ ਨੇ ਦੱਸਿਆ ਕਿ ਕੌਂਸਲ ਵੱਲੋਂ ਸ਼ਹਿਰ ਇਹ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਸਾਰੇ ਵਾਰਡਾਂ ਵਿੱਚ ਫੌਗਿੰਗ ਕਰਵਾਉਣ ਸਬੰਧੀ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਸਮਰਾਲਾ ਦੇ ਕਰਮਚਾਰੀਆਂ ਵੱਲੋਂ ਟੈਂਪੂ ਤੇ ਸਕੂਟਰ ਉੱਪਰ ਫੌਗਿੰਗ ਮਸ਼ੀਨ ਲਗਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਫੌਗਿੰਗ ਕਰਨ ਦਾ ਕੰਮ ਲਗਾਤਾਰ ਜਾਰੀ ਰਹੇਗਾ, ਤਾਂ ਜੋ ਮੱਛਰਾਂ ਦਾ ਖ਼ਾਤਮਾ ਕੀਤਾ ਜਾ ਸਕੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਦੀ ਰੋਕਥਾਮ ਲਈ ਘਰ ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਕੋਲ ਇੱਕ ਵੱਡੀ ਅਤੇ ਇਕ ਹੱਥ ਵਾਲੀ ਮਸ਼ੀਨ ਹੈ। ਇਨ੍ਹਾਂ ਨਾਲ ਫੌਗਿੰਗ ਕੀਤੀ ਜਾ ਰਹੀ ਹੈ। ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਇਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।