DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Forest Department workers: ਜੰਗਲਾਤ ਵਿਭਾਗ ਦੇ ਕਾਮਿਆਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਜੰਗਲਾਤ, ਜੰਗਲੀ ਜੀਵ ਅਤੇ ਕਾਰਪੋਰੇਸ਼ਨ ਕਾਮਿਆਂ ਦੀ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਦੋਰਾਹਾ ਰੇਂਜ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਕਾਮਿਆਂ ਵੱਲੋਂ ਨਰਸਰੀ ਵਿੱਚ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਦੇ ਕਾਮੇ ਆਪਣੀ ਹੱਕੀ ਮੰਗਾਂ ਮਨਵਾਉਣ ਲਈ ਵਿੱਤ...

  • fb
  • twitter
  • whatsapp
  • whatsapp
featured-img featured-img
ਜੰਗਲਾਤ ਵਿਭਾਗ ਦੋਰਾਹਾ ਰੇਂਜ ਦੇ ਕਾਮੇ ਆਪਣੀਆਂ ਮੰਗਾਂ ਮੰਨਵਾਉਣ ਲਈ ਸਰਕਾਰ ਵਿਰੁੱਧ ਧਰਨਾ ਦਿੰਦੇ ਹੋਏ।
Advertisement

ਜੰਗਲਾਤ, ਜੰਗਲੀ ਜੀਵ ਅਤੇ ਕਾਰਪੋਰੇਸ਼ਨ ਕਾਮਿਆਂ ਦੀ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਦੋਰਾਹਾ ਰੇਂਜ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਕਾਮਿਆਂ ਵੱਲੋਂ ਨਰਸਰੀ ਵਿੱਚ ਪ੍ਰਦਰਸ਼ਨ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਦੇ ਕਾਮੇ ਆਪਣੀ ਹੱਕੀ ਮੰਗਾਂ ਮਨਵਾਉਣ ਲਈ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿੱਚ 30 ਸਤੰਬਰ ਨੂੰ ਪ੍ਰਦਰਸ਼ਨ ਕਰਨ ਲਈ ਵੱਡੀ ਗਿਣਤੀ ਵਿੱਚ ਪੁੱਜਣਗੇ।

Advertisement

ਉਨ੍ਹਾਂ ਕਿਹਾ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿੱਚ ਪਿਛਲੇ 27-28 ਸਾਲਾਂ ਤੋਂ ਕੰਮ ਕਰਦੇ ਸੀਨੀਅਰ ਕਾਮਿਆਂ ਨੂੰ ਪੰਜਾਬ ਸਰਕਾਰ ਨੇ ਪੱਕਾ ਤਾਂ ਕੀ ਕਰਨਾ ਸੀ, ਸਗੋਂ ਇਨ੍ਹਾਂ ਕਾਮਿਆਂ ਨੂੰ ਉਸ ਪਾਲਿਸੀ ਅਧੀਨ ਲਿਆ ਕੇ ਪਲੇਸਮੈਂਟ ਕੀਤਾ ਗਿਆ ਜਿਸ ਵਿੱਚ ਪੱਕੇ ਵਾਲੀ ਕੋਈ ਸਹੂਲਤ ਨਹੀਂ ਹੈ।

Advertisement

ਇਸ ਕਾਰਨ ਜੰਗਲਾਤ ਕਾਮਿਆਂ ਵਿੱਚ ਭਾਰੀ ਰੋਸ ਅਤੇ ਬੇਚੈਨੀ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੰਗਲਾਤ ਕਾਮਿਆਂ ਦੀਆਂ ਪਿਛਲੇ ਸਾਢੇ ਚਾਰ ਸਾਲਾਂ ਤੋਂ ਕੈਬਨਿਟ ਮੰਤਰੀਆਂ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਮੰਗਾਂ ਮੰਨੀਆਂ ਨਹੀਂ ਗਈਆਂ ਅਤੇ ਮੰਤਰੀਆਂ ਵੱਲੋਂ ਮੀਟਿੰਗਾਂ ਵਿੱਚ ਹਾਂ-ਪੱਖੀ ਫ਼ੈਸਲੇ ਹੁੰਦੇ ਰਹੇ, ਪਰ ਸਾਢੇ ਚਾਰ ਸਾਲਾਂ ਤੋਂ ਸਿਰਫ਼ ਲਾਰਿਆ ਵਿੱਚ ਰੱਖਿਆ ਗਿਆ। ਇਸ ਕਾਰਨ ਜੰਗਲਾਤ ਕਾਮੇ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।

ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਲੇਸਮੈਂਟ ਕੀਤੇ ਕਾਮਿਆਂ ਨੂੰ ਸਿਰਫ਼ 15,000 ਤਨਖ਼ਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਹਿੰਗਾਈ ਦੇ ਸਮੇਂ ਵਿੱੱਚ ਇੰਨੀ ਘੱਟ ਤਨਖ਼ਾਹ ਨਾਲ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਕਿਹਾ ਸਰਕਾਰ ਵਿਰੁੱਧ ਮੋਰਚਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਮੰਗਾਂ ਮੰਨੀਆਂ ਨਹੀਂ ਜਾਂਦੀਆਂ।

ਇਸ ਮੀਟਿੰਗ ਵਿੱਚ ਤੀਰਥ ਸਿੰਘ, ਹਰਵਿੰਦਰ ਸਿੰਘ, ਸੰਦੀਪ ਸਿੰਘ, ਕੁਲਵੰਤ ਸਿੰਘ, ਗੁਰਸੇਵਕ ਸਿੰਘ ਤੋਂ ਇਲਾਵਾ ਬੀਬੀਆਂ ਅਤੇ ਹੋਰ ਕਾਮੇ ਹਾਜ਼ਰ ਸਨ।

Advertisement
×