ਜੰਗਲਾਤ ਕਾਮਿਆਂ ਵੱਲੋਂ ਹੜਤਾਲ

ਜੰਗਲਾਤ ਕਾਮਿਆਂ ਵੱਲੋਂ ਹੜਤਾਲ

ਅਣਮਿੱਥੇ ਸਮੇਂ ਲਈ ਹੜਤਾਲ ’ਤੇ ਬੈਠੇ ਜੰਗਲਾਤ ਵਿਭਾਗ ਦੇ ਕਾਮੇ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 1 ਜੁਲਾਈ

ਜੰਗਲਾਤ ਵਰਕਰ ਯੂਨੀਅਨ ਪੰਜਾਬ ਰੇਂਜ ਸਮਰਾਲਾ ਨੇ ਡੇਲੀਵੇਜ਼ ’ਤੇ ਰੱਖੇ ਕਾਮਿਆਂ ਨੂੰ ਜ਼ਿਲ੍ਹਾ ਅਫ਼ਸਰ ਵੱਲੋਂ ਗਾਲੀ-ਗਲੋਚ ਅਤੇ ਕੁੱਟਮਾਰ ਕਰਨ ਦੇ ਦੋਸ਼ ਲਗਾ ਕੇ ਰੋਸ ਵਜੋਂ ਅਣਮਿੱਥੇ ਸਮੇਂ ਲਈ ਹੜਤਾਲ ਕਰ ਦਿੱਤੀ।ਯੂਨੀਅਨ ਦੇ ਆਗੂਆਂ ਨੇ ਇਸ ਸਬੰਧੀ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ, ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਮੰਗ ਪੱਤਰ ਭੇਜਦਿਆਂ ਕਿਹਾ ਕਿ ਲੰਘੀ 29 ਜੂਨ ਨੂੰ ਡੇਲੀਵੇਜ਼ ’ਤੇ ਰੱਖੇ ਕਾਮੇ ਮੰਡ ਉਧੋਵਾਲ ਵਿੱਚ ਜ਼ਮੀਨ ਵਿਚ ਪੌਦੇ ਲਗਾ ਰਹੇ ਸਨ ਤਾਂ ਇਸ ਦੌਰਾਨ ਦੌਰਾ ਕਰਨ ਆਏ ਵਣ ਮੰਡਲ ਅਫ਼ਸਰ ਚਰਨਜੀਤ ਸਿੰਘ ਨੇ ਉਨ੍ਹਾਂ ਨਾਲ ਗਾਲ਼ੀ-ਗਲੋਚ ਕਰ ਕੁੱਟਮਾਰ ਕੀਤੀ ਜਿਸ ਕਾਰਨ ਕਾਮਿਆਂ ’ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਫ਼ਸਰ ਦੇ ਇਸ ਮਾੜੇ ਰਵੱਈਏ ਕਾਰਨ ਕਾਮਿਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾ ਰਹੀ ਹੈ। ਯੂਨੀਅਨ ਆਗੂਆਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਵਣ ਰੇਂਜ ਅਫ਼ਸਰ ਖਿਲਾਫ਼ ਕਾਰਵਾਈ ਨਹੀਂ ਹੁੰਦੀ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਹ ਹੜਤਾਲ ’ਤੇ ਰਹਿਣਗੇ। ਇਸ ਮੌਕੇ ਜਨਰਲ ਸਕੱਤਰ ਮਨਪ੍ਰੀਤ ਸਿੰਘ, ਪ੍ਰਧਾਨ ਬੂਟਾ ਸਿੰਘ ਅਤੇ ਹੋਰ ਆਗੂ ਵੀ ਮੌਜ਼ੂਦ ਸਨ। ਦੂਜੇ ਪਾਸੇ ਵਣ ਵਿਭਾਗ ਦੇ ਜ਼ਿਲ੍ਹਾ ਅਫ਼ਸਰ ਚਰਨਜੀਤ ਸਿੰਘ ਨੇ ਕਾਮਿਆਂ ਵਲੋਂ ਗਾਲ਼ੀ-ਗਲੋਚ ਤੇ ਕੁੱਟਮਾਰ ਕਰਨ ਦੇ ਦੋਸ਼ ਨੂੰ ਬੇਬੁਨਿਆਦ ਦੱਸਿਆ ਅਤੇ ਨਾਲ ਹੀ ਮੀਟਿੰਗ ’ਚ ਰੁਝਿਆ ਹੋਣ ਕਰਕੇ ਫੋਨ ਕੱਟ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਬਿਹਾਰ ਦੇ ਨੇਤਾਵਾਂ ਨੇ ਸੀਬੀਆਈ ਜਾਂਚ ਮੰਗੀ

ਸ਼ਹਿਰ

View All