ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਅਕਤੂਬਰ
ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਪਿੰਡ ਝਾਂਡੇ ਵਿੱਚ ਮੀਟਿੰਗ ਕਰਕੇ ਇਕਾਈ ਦਾ ਗਠਨ ਕੀਤਾ ਗਿਆ ਹੈ। ਇਸ ਮੌਕੇ ਸਰਬਸੰਮਤੀ ਨਾਲ ਡਾ. ਅਜੀਤ ਰਾਮ ਝਾਂਡੇ ਨੂੰ ਸਰਪ੍ਰਸਤ, ਅੰਮ੍ਰਿਤਪਾਲ ਸਿੰਘ ਪਾਲਾ ਨੂੰ ਪ੍ਰਧਾਨ, ਹਰਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਚਰਨ ਸਿੰਘ ਨੂੰ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਨੂੰ ਸਕੱਤਰ ਅਤੇ ਜਤਿੰਦਰ ਸਿੰਘ ਨੂੰ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ, ਜਦਕਿ ਹਰਿੰਦਰ ਸਿੰਘ, ਬਲਜਿੰਦਰ ਸਿੰਘ, ਅਵਤਾਰ ਸਿੰਘ, ਜਸਵੰਤ ਸਿੰਘ ਰਾਣਾ, ਬਲਰਾਜ ਸਿੰਘ, ਮਨੋਹਰ ਸਿੰਘ, ਮਨਿੰਦਰ ਸਿੰਘ ਮਿੰਦਾ, ਗੁਰਪਾਲ ਸਿੰਘ, ਹਰਜੀਤ ਸਿੰਘ, ਮੁਖ਼ਤਿਆਰ ਸਿੰਘ ਅਤੇ ਹਰਬੰਸ ਸਿੰਘ ਕਮੇਟੀ ਮੈਂਬਰ ਚੁਣੇ ਗਏ। ਝਾਂਡੇ ਨਗਰ ਦੇ ਆਗੂ ਡਾ. ਅਜੀਤ ਰਾਮ ਝਾਂਡੇ ਦੀ ਸਰਪ੍ਰਸਤੀ ਹੇਠ ਜਹਾਂਗੀਰ ਧਰਮਸ਼ਾਲਾ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਸਹਾਇਕ ਸਕੱਤਰ ਸਾਥੀ ਰਘਬੀਰ ਸਿੰਘ ਬੈਨੀਪਾਲ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਲਾਮਬੰਦ ਹੋਣ ਦੀ ਅਪੀਲ ਕਰਦਿਆਂ ਪੰਜਾਬ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ।