ਸਾਬਕਾ ਬਲਾਕ ਸਮਿਤੀ ਮੈਂਬਰ ਮੁੜ ਕਾਂਗਰਸ ’ਚ ਸ਼ਾਮਲ
ਪਿੰਡ ਕਮਾਲਪੁਰਾ ਵਿੱਚ ਅੱਜ ਸਾਬਕਾ ਬਲਾਕ ਸਮਿਤੀ ਮੈਂਬਰ ਭਵਨਦੀਪ ਸਿੰਘ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਿਆ। ਬੀਤੀ 10 ਜੁਲਾਈ ਨੂੰ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਇੰਚਾਰਜ ਐੱਸ ਆਰ ਕਲੇਰ ਦੀ ਅਗਵਾਈ ਹੇਠ ਅਕਾਲੀ...
Advertisement
ਪਿੰਡ ਕਮਾਲਪੁਰਾ ਵਿੱਚ ਅੱਜ ਸਾਬਕਾ ਬਲਾਕ ਸਮਿਤੀ ਮੈਂਬਰ ਭਵਨਦੀਪ ਸਿੰਘ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਿਆ। ਬੀਤੀ 10 ਜੁਲਾਈ ਨੂੰ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਇੰਚਾਰਜ ਐੱਸ ਆਰ ਕਲੇਰ ਦੀ ਅਗਵਾਈ ਹੇਠ ਅਕਾਲੀ ਦਲ ਦਾ ਪੱਲਾ ਫੜਿਆ ਸੀ। ਪਿੰਡ ਵਿੱਚ ਰੱਖੇ ਇੱਕ ਸਾਦਾ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਮਾਰਕੀਟ ਕਮੇਟੀ ਜਗਰਾਉਂ ਦੇ ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਤੇ ਹੋਰਨਾਂ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿੱਚ ਭਵਨਦੀਪ ਸਿੰਘ ਅੱਜ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਸ ਸਮੇਂ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਭਵਨਦੀਪ ਸਿੰਘ ਕਿਸੇ ਕਾਰਨ ਅਕਾਲੀ ਦਲ ਵਿੱਚ ਚਲੇ ਗਏ ਸਨ ਪਰ ਬਾਅਦ ਵਿੱਚ ਉਨ੍ਹਾਂ ਨੂੰ ਆਪਣੇ ਫ਼ੈਸਲੇ ’ਤੇ ਪਛਤਾਵਾ ਹੋਇਆ ਅਤੇ ਉਨ੍ਹਾਂ ਘਰ ਵਾਪਸੀ ਦੀ ਇੱਛਾ ਜ਼ਾਹਰ ਕੀਤੀ। ਅੱਜ ਉਸਨੂੰ ਮੁੜ ਕਾਂਗਰਸ ਵਿੱਚ ਸ਼ਾਮਲ ਕਰ ਲਿਆ ਗਿਆ ਹੈ।
Advertisement
Advertisement
×