ਸਾਬਕਾ ਨਿਰਦੇਸ਼ਕ ਕੁਲਾਰ ਵੱਲੋਂ ਪੀਏਯੂ ਦਾ ਦੌਰਾ
ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਸਾਬਕਾ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਪਿੰਦਰ ਸਿੰਘ ਕੁਲਾਰ ਨੇ ਅੱਜ ਪੀਏਯੂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਉਪ-ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਅਤੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨਾਲ ਖੇਤੀ ਪਸਾਰ ਦੇ ਖੇਤਰ ਵਿਚ ਆ ਰਹੇ ਬਦਲਾਵਾਂ ਅਤੇ ਨਵੀਆਂ ਵਿਧੀਆਂ ਬਾਰੇ ਚਰਚਾ ਕੀਤੀ। ਡਾ. ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਨੇ ਕਿਸਾਨਾਂ ਤੱਕ ਪਹੁੰਚ ਦੇ ਰਵਾਇਤੀ ਤਰੀਕਿਆਂ ਦੇ ਨਾਲ-ਨਾਲ ਅਤਿ ਆਧੁਨਿਕ ਸਹੂਲਤਾਂ ਵਾਲਾ ਸਾਜ਼ੋ-ਸਮਾਨ ਪਸਾਰ ਕਰਮੀਆਂ ਨੂੰ ਮੁਹੱਈਆ ਕਰਾਇਆ ਹੈ। ਡਾ. ਗੋਸਲ ਨੇ ਦੱਸਿਆ ਕਿ ਯੂਨੀਵਰਸਿਟੀ ਪਸਾਰ ਤੋਂ ਇਲਾਵਾ ਬਰੀਡਿੰਗ ਦੇ ਖੇਤਰ ਵਿੱਚ ਵੀ ਅਤਿ ਆਧੁਨਿਕ ਅਤੇ ਵਿਸ਼ਵ ਪੱਧਰੀ ਤਕਨਾਲੋਜੀ ਖੋਜ ਦਾ ਖੇਤਰ ਬਣਾ ਰਹੀ ਹੈ। ਡਾ. ਜਸਪਿੰਦਰ ਸਿੰਘ ਕੁਲਾਰ ਨੇ ਯੂਨੀਵਰਸਿਟੀ ਵੱਲੋਂ ਅਪਨਾਈਆਂ ਜਾ ਰਹੀਆਂ ਨਵੀਆਂ ਖੋਜ ਅਤੇ ਪਸਾਰ ਤਕਨੀਕਾਂ ਉੱਪਰ ਤਸੱਲੀ ਦਾ ਪ੍ਰਗਟਾਵਾ ਕੀਤਾ। ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਡਾ. ਕੁਲਾਰ ਦਾ ਸਵਾਗਤ ਕੀਤਾ। ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਧੰਨਵਾਦ ਦੇ ਸ਼ਬਦ ਕਹੇ।