DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਾਬਕਾ ਬਿਜਲੀ ਕਾਮਿਆਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ

ਅਦਾਰਿਆਂ ਦਾ ਨਿੱਜੀਕਰਨ ਬੰਦ ਕਰਨ ਦੀ ਮੰਗ

  • fb
  • twitter
  • whatsapp
  • whatsapp
Advertisement

ਪੈਨਸ਼ਨਰ ਐਸੋਸੀਏਸ਼ਨ ਪਾਵਰਕੌਮ ਅਤੇ ਟਰਾਂਸਕੋ ਡਿਵੀਜ਼ਨ ਦੇ ਮੈਬਰਾਂ ਦੀ ਇਕੱਤਰਤਾ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਸਬ-ਡਿਵੀਜ਼ਨਾਂ ਰਾਮਪੁਰ, ਪਾਇਲ, ਧਮੋਟ ਅਤੇ ਘੁਡਾਣੀ ਕਲਾਂ ਦੇ ਸੇਵਾ ਮੁਕਤ ਬਿਜਲੀ ਕਾਮਿਆਂ ਨੇ ਹਿੱਸਾ ਲੈਂਦਿਆਂ ਝੰਡਾ ਲਹਿਰਾ ਕੇ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਤਰਸੇਮ ਲਾਲ ਅਤੇ ਕ੍ਰਿਸ਼ਨ ਕੁਮਾਰ ਨੇ ਮਈ ਦੇ ਸ਼ਹੀਦਾਂ ਦੇ ਇਤਿਹਾਸ ਸਬੰਧੀ ਚਾਨਣਾ ਪਾਉਂਦਿਆਂ ਦੱਸਿਆ ਕਿ ਦੇਸ਼ ਦੀਆਂ ਪਹਿਲੀਆਂ ਅਤੇ ਮੌਜੂਦਾ ਮੋਦੀ ਸਰਕਾਰ ਵੱਲੋਂ ਸੰਸਦ ਵਿਚ ਕਿਸਾਨ, ਮਜ਼ਦੂਰ, ਮੁਲਾਜ਼ਮ ਵਿਰੋਧੀ ਕਾਲੇ ਕਾਨੂੰਨ ਪਾਸ ਕਰਕੇ ਪੱਕਾ ਰੁਜ਼ਗਾਰ ਖ਼ਤਮ ਕਰਨ, ਠੇਕੇਦਾਰੀ ਪ੍ਰਬੰਧ ਲਾਗੂ ਕਰਨ ਅਤੇ ਮਿਲਦੀਆਂ ਸਬਸਿਡੀਆਂ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪਾਵਰਕੌਮ ਟਰਾਂਸਕੋ ਮੈਨੇਜਮੈਂਟ ਬਿਜਲੀ ਵਿਭਾਗ ਵਿਚ ਐਕਟ 2025 ਲਾਗੂ ਕਰਕੇ ਇਸ ਅਦਾਰੇ ਨੂੰ ਕੌਡੀਆਂ ਦੇ ਭਾਅ ਵੇਚ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮਈ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ, ਜੇ ਉਨ੍ਹਾਂ ਵੱਲੋਂ ਖੂਨ-ਪਸੀਨਾ ਵਹਾ ਕੇ ਪ੍ਰਾਪਤ ਕੀਤੇ ਹੱਕਾਂ ਦੀ ਰਾਖੀ ਲਈ ਇੱਕ ਮੰਚ ’ਤੇ ਇੱਕਠੇ ਹੋ ਕੇ ਸੰਘਰਸ਼ ਕੀਤਾ ਜਾਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ। ਇਸ ਮੌਕੇ ਸੁਰਜੀਤ ਸਿੰਘ, ਹਰਬੰਸ ਸਿੰਘ ਦੋਬੁਰਜੀ, ਪਲਵਿੰਦਰ ਸਿੰਘ, ਹਰਚਰਨ ਸਿੰਘ ਗਰੇਵਾਲ, ਰਾਮ ਕ੍ਰਿਸ਼ਨ, ਰਕੇਸ਼ ਕੁਮਾਰ, ਭਗਵੰਤ ਸਿੰਘ, ਜਗਦੇਵ ਸਿੰਘ, ਅਵਤਾਰ ਸਿੰਘ, ਰਾਮ ਸਰੂਪ, ਸਾਂਗਾ ਰਾਮ, ਸਿਕੰਦਰ ਸਿੰਘ ਆਦਿ ਹਾਜ਼ਰ ਸਨ।

Advertisement
Advertisement
×