ਸਾਬਕਾ ਮੰਤਰੀ ਵੱਲੋਂ ਪਿੰਡ ਵਾਸੀਆਂ ਨਾਲ ਵਿਚਾਰ-ਚਰਚਾ
ਅੱਜ ਹਲਕਾ ਖੰਨਾ ਦੇ ਅਲੀਪੁਰ ਜ਼ੋਨ ਅਧੀਨ ਪੈਂਦੇ ਪਿੰਡ ਭਾਂਦਲਾ ਉੱਚਾ-ਨੀਚਾ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਸਬੰਧੀ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀਆਂ ਲੋਕਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ...
Advertisement
ਅੱਜ ਹਲਕਾ ਖੰਨਾ ਦੇ ਅਲੀਪੁਰ ਜ਼ੋਨ ਅਧੀਨ ਪੈਂਦੇ ਪਿੰਡ ਭਾਂਦਲਾ ਉੱਚਾ-ਨੀਚਾ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਸਬੰਧੀ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀਆਂ ਲੋਕਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਮੇਂ ਵੱਧ ਤੋਂ ਵੱਧ ਲੋਕ ਭਲਾਈ ਲਈ ਕਾਰਜ ਕੀਤੇ ਗਏ, ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਅਤੇ ਵਿਕਾਸ ਕਾਰਜਾਂ ਵਿਚ ਵਾਧਾ ਹੋਇਆ। ਉਨ੍ਹਾਂ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਗੁਰਦੀਪ ਸਿੰਘ ਦੀਪਾ, ਬਲਾਕ ਸਮਿਤੀ ਉਮੀਦਵਾਰ ਗੁਰਿੰਦਰ ਕੌਰ, ਲਛਮਣ ਸਿੰਘ ਗਰੇਵਾਲ, ਭਲਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਮੁੱਖ ਸਿੰਘ ਚਾਹਲ, ਰਾਜਬੀਰ ਸ਼ਰਮਾ, ਕੁਲਵੰਤ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਹੁਸ਼ਿਆਰ ਮਾਹੀ, ਬਹਾਦਰ ਸਿੰਘ, ਪਰਮਿੰਦਰ ਸਿੰਘ, ਸਿਕੰਦਰ ਰਾਮ, ਸਿਤਾਰ ਮੁਹੰਮਦ, ਬਲਜਿੰਦਰ ਸਿੰਘ, ਸ਼ੇਰ ਸਿੰਘ, ਦਿਲਬਾਰਾ ਸਿੰਘ, ਗਿੰਦਰ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ।
Advertisement
Advertisement
