ਸਾਬਕਾ ਵਿਧਾਇਕ ਨੇ ਕਾਂਗਰਸੀ ਉਮੀਦਵਾਰ ਲਈ ਪ੍ਰਚਾਰ ਕੀਤਾ
: ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਰਾਮਗੜ੍ਹ ਸਰਦਾਰਾਂ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਲਈ ਉਮੀਦਵਾਰ ਅਵਤਾਰ ਸਿੰਘ ਤਾਰੀ ਅਤੇ ਬਲਾਕ ਸਮਿਤੀ ਦੇ ਉਮੀਦਵਾਰ ਲਾਭ ਸਿੰਘ ਬੇਰ ਕਲਾਂ ਦੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਉਨ੍ਹਾਂ...
Advertisement
: ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਰਾਮਗੜ੍ਹ ਸਰਦਾਰਾਂ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਲਈ ਉਮੀਦਵਾਰ ਅਵਤਾਰ ਸਿੰਘ ਤਾਰੀ ਅਤੇ ਬਲਾਕ ਸਮਿਤੀ ਦੇ ਉਮੀਦਵਾਰ ਲਾਭ ਸਿੰਘ ਬੇਰ ਕਲਾਂ ਦੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਦੀ ਸਰਕਾਰ ਪਿੰਡਾਂ ਦੀਆਂ ਸੱਥਾਂ ਤੋਂ ਚੱਲਿਆ ਕਰੇਗੀ ਅਤੇ ਲੋਕਾਂ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਇਹ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਜਿੱਤਣੀਆਂ ਲਾਜ਼ਮੀ ਹਨ। ਇਸ ਮੌਕੇ ਗੁਰਮੇਲ ਸਿੰਘ ਗਿੱਲ ਬੇਰ ਕਲਾਂ, ਬੰਤ ਸਿੰਘ ਦੌਬੁਰਜੀ, ਕਮਲਜੀਤ ਸਿੰਘ ਸਿਆੜ੍ਹ, ਮਲਕੀਤ ਸਿੰਘ ਧਾਲੀਵਾਲ, ਸਤਿੰਦਰਦੀਪ ਕੌਰ ਦੀਪੀ ਮਾਂਗਟ, ਜਤਿੰਦਰ ਸਿੰਘ ਚੋਮੋ, ਬਲਵੰਤ ਰਾਮ ਪੱਪੂ, ਸੁਖਵਿੰਦਰ ਸਿੰਘ ਛਿੰਦਾ, ਸੋਨੀ ਡਾਬਾ, ਨਿਰਭੈ ਸਿੰਘ, ਮੇਘ ਸਿੰਘ, ਬਾਬਾ ਰਾਮ ਸਿੰਘ ਤੇ ਹੋਰ ਮੌਜੂਦ ਸਨ।
Advertisement
Advertisement
Advertisement
×

