ਕਾਂਗਰਸੀ ਉਮੀਦਵਾਰਾਂ ਦੀ ਹਮਾਇਤ ’ਚ ਡਟੇ ਸਾਬਕਾ ਵਿਧਾਇਕ
ਅੱਜ ਕਾਂਗਰਸ ਪਾਰਟੀ ਦੇ ਰਾਮਗੜ੍ਹ ਸਰਦਾਰਾਂ ਜ਼ੋਨ ਤੋਂ ਜ਼ਿਲ੍ਹਾ ਪਰਿਸ਼ਦ ਦੇ ਉਮੀਦਵਾਰ ਅਵਤਾਰ ਸਿੰਘ ਤਾਰੀ ਅਤੇ ਬਲਾਕ ਸਮਿਤੀ ਜ਼ੋਨ ਜੁਗੇੜਾ ਤੋਂ ਉਮੀਦਵਾਰ ਕਮਲਜੀਤ ਕੌਰ, ਰਾਮਗੜ੍ਹ ਸਰਦਾਰਾਂ ਜ਼ੋਨ ਤੋਂ ਬੇਅੰਤ ਕੌਰ, ਸਹਾਰਨਮਾਜਰਾ ਜ਼ੋਨ ਤੋਂ ਕਮਲਜੀਤ ਕੌਰ ਅਤੇ ਸੇਖਾ ਜ਼ੋਨ ਤੋਂ ਕਿਸ਼ਨ ਦੇਵ ਜੋਗੀਮਾਜਰਾ ਦੇ ਹੱਕ ਵਿੱਚ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਕੋਆਰਡੀਨੇਟਰ ਬੰਤ ਸਿੰਘ ਦੌਬੁਰਜੀ, ਪ੍ਰਧਾਨ ਮਲਕੀਤ ਸਿੰਘ ਧਾਲੀਵਾਲ, ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਨੇ ਵੱਖ-ਵੱਖ ਪਿੰਡਾਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ।
ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਚੋਣਾਂ ਦੌਰਾਨ ‘ਆਪ’ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੂਰੇ ਨਹੀਂ ਕੀਤੇ। ਅੱਜ ਪੰਜਾਬ ਦਾ ਹਰ ਵਰਗ ‘ਆਪ’ ਪਾਰਟੀ ਤੋਂ ਦੁਖੀ ਹੈ। ਲੱਖਾ ਪਾਇਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਾਨਾਮੱਤੀ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜਣਗੇ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਵਿਧਾਇਕ ਆਪਣੀਆਂ ਮਨਮਾਨੀਆਂ ਕਰਨੀਆਂ ਬੰਦ ਕਰ ਦੇਵੇ ਅਤੇ ਚੋਣਾਂ ਵਿੱਚ ਧੱਕਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਾਂਗੇ। ਇਸ ਮੌਕੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸਿਆੜ੍ਹ, ਕੌਂਸਲਰ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ, ਪ੍ਰਧਾਨ ਗੁਰਮੇਲ ਸਿੰਘ ਗਿੱਲ ਨੇ ਵੀ ਸੰਬੋਧਨ ਕੀਤਾ।
