ਸਾਬਕਾ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਨਵੇਂ ਅਕਾਲੀ ਦਲ ’ਚ ਸ਼ਾਮਲ
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠਲੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵਕਤ ਵੱਡੀ ਤਾਕਤ ਮਿਲੀ ਜਦੋਂ ਸਾਬਕਾ ਸੰਸਦ ਮੈਂਬਰ ਅਤੇ ਨਾਰਵੇ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਹਰਿੰਦਰ ਸਿੰਘ ਖਾਲਸਾ ਆਪਣੇ ਸਾਥੀਆਂ ਸਮੇਤ ਅਕਾਲੀ...
Advertisement
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠਲੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵਕਤ ਵੱਡੀ ਤਾਕਤ ਮਿਲੀ ਜਦੋਂ ਸਾਬਕਾ ਸੰਸਦ ਮੈਂਬਰ ਅਤੇ ਨਾਰਵੇ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਹਰਿੰਦਰ ਸਿੰਘ ਖਾਲਸਾ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਜਦਕਿ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਮੇਜਰ ਸਿੰਘ ਖਾਲਸਾ ਨੇ ਪੰਥ ਅਤੇ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ। ਬੀਤੀ ਸ਼ਾਮ ਫਿਰੋਜ਼ਪੁਰ ਰੋਡ ਸਥਿਤ ਸ੍ਰੀ ਖਾਲਸਾ ਦੇ ਗ੍ਰਹਿ ਵਿੱਚ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸਮੇਤ ਦਲ ਦੇ ਕੁੱਝ ਅਕਾਲੀ ਆਗੂ ਪੁੱਜੇ ਅਤੇ ਸ੍ਰੀ ਖਾਲਸਾ ਨਾਲ ਗੱਲਬਾਤ ਤੋਂ ਬਾਅਦ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ।
Advertisement
Advertisement
×