ਸਾਬਕਾ ਸਰਪੰਚ ਦਿਆਲ ਸਿੰਘ ਕੁੱਪ ਖੁਰਦ ਦਾ ਦੇਹਾਂਤ
ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਪਰਿਵਾਰ ਸਰਬਜੀਤ ਸਿੰਘ ਔਲਖ ਦੇ ਪਿਤਾ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਸੁਹਰਾ ਸਾਬਕਾ ਸਰਪੰਚ ਦਿਆਲ ਸਿੰਘ ਕੁੱਪ ਖੁਰਦ ਦਾ ਬੀਤੇ ਦਿਨੀਂ ਇਥੇ ਦੇਹਾਂਤ ਹੋ ਗਿਆ। ਵਿਧਾਇਕ ਮਨਪ੍ਰੀਤ ਇਆਲੀ ਦੇ ਪੀਏ ਅਮਨਦੀਪ...
Advertisement
ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਪਰਿਵਾਰ ਸਰਬਜੀਤ ਸਿੰਘ ਔਲਖ ਦੇ ਪਿਤਾ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਸੁਹਰਾ ਸਾਬਕਾ ਸਰਪੰਚ ਦਿਆਲ ਸਿੰਘ ਕੁੱਪ ਖੁਰਦ ਦਾ ਬੀਤੇ ਦਿਨੀਂ ਇਥੇ ਦੇਹਾਂਤ ਹੋ ਗਿਆ। ਵਿਧਾਇਕ ਮਨਪ੍ਰੀਤ ਇਆਲੀ ਦੇ ਪੀਏ ਅਮਨਦੀਪ ਸਿੰਘ ਡਿੰਪਲ ਅਤੇ ਬਲਦੀਪ ਸਿੰਘ ਔਲਖ ਨੇ ਦੱਸਿਆ ਕਿ ਦਿਆਲ ਸਿੰਘ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਕੁੱਪ ਖੁਰਦ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ, ਸਰਪੰਚ ਸੁਰਜੀਤ ਸਿੰਘ, ਗੁਰਜੀਤ ਸਿੰਘ, ਦਰਸ਼ਨ ਸਿੰਘ ਸਾਬਕਾ ਸਰਪੰਚ, ਮੁਖਤਿਆਰ ਸਿੰਘ ਕੁੱਪ ਕਲਾਂ ਅਤੇ ਸੈਂਕੜੇ ਸਨੇਹੀ ਹਾਜ਼ਰ ਸਨ।
Advertisement
Advertisement