ਸਰਕਾਰੀ ਕਾਲਜ ਦਾ ਸਥਾਪਨਾ ਦਿਵਸ ਮਨਾਇਆ
ਜਗਰਾਉਂ: ਸਥਾਨਕ ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਨੇ ਅੱਜ ਆਪਣਾ 55ਵਾਂ ਸਥਾਪਨਾ ਦਿਵਸ ਮਨਾਇਆ। ਪ੍ਰੋ. ਕੁਲਵਿੰਦਰ ਸਿੰਘ ਵੱਲੋਂ ਸਮੂਹ ਸਟਾਫ਼ ਮੈਂਬਰਾਂ ਨੂੰ ਜੀ ਆਇਆਂ ਆਖਿਆ ਗਿਆ। ਪ੍ਰੋ. ਅਮਨਦੀਪ ਕੌਰ ਨੇ ਕਾਲਜ ਸੰਸਥਾਪਕ ਅਚਾਰੀਆ ਵਿਮਲ ਮੁਨੀ ਮਹਾਰਾਜ ਦੇ ਜੀਵਨ ਬਾਰੇ...
Advertisement
ਜਗਰਾਉਂ: ਸਥਾਨਕ ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਨੇ ਅੱਜ ਆਪਣਾ 55ਵਾਂ ਸਥਾਪਨਾ ਦਿਵਸ ਮਨਾਇਆ। ਪ੍ਰੋ. ਕੁਲਵਿੰਦਰ ਸਿੰਘ ਵੱਲੋਂ ਸਮੂਹ ਸਟਾਫ਼ ਮੈਂਬਰਾਂ ਨੂੰ ਜੀ ਆਇਆਂ ਆਖਿਆ ਗਿਆ। ਪ੍ਰੋ. ਅਮਨਦੀਪ ਕੌਰ ਨੇ ਕਾਲਜ ਸੰਸਥਾਪਕ ਅਚਾਰੀਆ ਵਿਮਲ ਮੁਨੀ ਮਹਾਰਾਜ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਸਮਾਜ ਸੇਵੀ ਕੰਮਾਂ ਬਾਰੇ ਚਰਚਾ ਕੀਤੀ ਗਈ। ਕਾਲਜ ਡਾਇਰੈਕਟਰ ਕਿਰਪਾਲ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਾਲਜ ਦੇ ਅੱਧੀ ਸਦੀ ਤੋਂ ਵੱਧ ਲੰਬੇ ਸਫ਼ਰ ਬਾਰੇ ਚਾਨਣਾ ਪਾਇਆ। ਅਖੀਰ ’ਚ ਸਮੂਹ ਸਟਾਫ਼ ਦਾ ਧੰਨਵਾਦ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ
Advertisement
Advertisement