ਚਕੋਹੀ ਤੋਂ ਜੀ ਟੀ ਰੋਡ ਮਾਲੇਰਕੋਟਲਾ ਤੇ ਚਕੋਹੀ ਤੋਂ ਘੁਰਾਲਾ ਸੜਕ ਦਾ ਨੀਂਹ ਪੱਥਰ ਰੱਖਿਆ
ਗੱਲਾਂ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਰਤਨਹੇੜੀ ਅਤੇ ਭੁਪਿੰਦਰ ਸਿੰਘ ਸੌਂਦ ਨੇ ਅੱਜ ਪਿੰਡ ਚਕੋਹੀ ਤੋਂ ਜੀ ਟੀ ਰੋਡ ਮਾਲੇਰਕੋਟਲਾ ਤੇ ਚਕੋਹੀ ਤੋਂ ਘੁਰਾਲਾ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕਾ ਖੰਨਾ ਦੇ ਵੱਖ-ਵੱਖ...
Advertisement
ਗੱਲਾਂ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਰਤਨਹੇੜੀ ਅਤੇ ਭੁਪਿੰਦਰ ਸਿੰਘ ਸੌਂਦ ਨੇ ਅੱਜ ਪਿੰਡ ਚਕੋਹੀ ਤੋਂ ਜੀ ਟੀ ਰੋਡ ਮਾਲੇਰਕੋਟਲਾ ਤੇ ਚਕੋਹੀ ਤੋਂ ਘੁਰਾਲਾ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕਾ ਖੰਨਾ ਦੇ ਵੱਖ-ਵੱਖ ਪਿੰਡਾਂ ਦੀਆਂ ਮੰਡੀ ਬੋਰਡ ਅਧੀਨ ਆਉਂਦੀਆਂ ਸੜਕਾਂ 21.52 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਜਾ ਰਹੀਆਂ ਹਨ। ਚੇਅਰਮੈਨ ਰਤਨਹੇੜੀ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਪੂਰੀ ਪਾਰਦਰਸ਼ਤਾ ਨਾਲ ਪਾਰਟੀਬਾਜ਼ੀ ਤੋਂ ਉੱਪਰ ਵਿਕਾਸ ਕਾਰਜ ਕਰਵਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਬਣਾਉਣ ਲਈ ਵੱਡੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।
Advertisement
Advertisement
Advertisement
×