ਲਿੰਕ ਸੜਕਾਂ ਦੇ ਨੀਂਹ ਪੱਥਰ
ਇਥੇ ਨੇੜਲੇ ਇਤਿਹਾਸਕ ਪਿੰਡ ਘੁਡਾਣੀ ਕਲਾਂ ਤੋਂ ਘਲੋਟੀ ਤੱਕ ਅਤੇ ਜੀਰਖ ਤੋਂ ਘਲੋਟੀ ਤੱਕ ਲਿੰਕ ਸੜਕ ਦੀ ਮਰੰਮਤ ਦਾ ਨੀਂਹ ਪੱਥਰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਪਤਨੀ ਰਮਨਦੀਪ ਕੌਰ ਨੇ ਰੱਖਿਆ। ਇਸ ਮੌਕੇ ਰਮਨਦੀਪ ਕੌਰ ਗਿਆਸਪੁਰਾ ਨੇ ਕਿਹਾ ਕਿ ਇਨ੍ਹਾਂ...
Advertisement
ਇਥੇ ਨੇੜਲੇ ਇਤਿਹਾਸਕ ਪਿੰਡ ਘੁਡਾਣੀ ਕਲਾਂ ਤੋਂ ਘਲੋਟੀ ਤੱਕ ਅਤੇ ਜੀਰਖ ਤੋਂ ਘਲੋਟੀ ਤੱਕ ਲਿੰਕ ਸੜਕ ਦੀ ਮਰੰਮਤ ਦਾ ਨੀਂਹ ਪੱਥਰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਪਤਨੀ ਰਮਨਦੀਪ ਕੌਰ ਨੇ ਰੱਖਿਆ। ਇਸ ਮੌਕੇ ਰਮਨਦੀਪ ਕੌਰ ਗਿਆਸਪੁਰਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਵੱਲ ਪਹਿਲੀਆਂ ਸਰਕਾਰਾਂ ਨੇ ਉੱਕਾ ਹੀ ਧਿਆਨ ਨਹੀਂ ਦਿੱਤਾ ਜਿਸ ਕਾਰਨ ਰਾਹਗੀਰਾਂ ਨੂੰ ਵੱਡੀ ਸਮੱਸਿਆ ਆਉਂਦੀ ਸੀ। ਉਨ੍ਹਾਂ ਕਿਹਾ ਕਿ ਵਿਧਾਇਕ ਗਿਆਸਪੁਰਾ ਸਾਹਿਬ ਵੱਲੋਂ ਬਿਨਾਂ ਕਿਸੇ ਭੇਦ ਭਾਵ ਦੇ ਸਾਰੇ ਪਿੰਡਾਂ ਵਿੱਚ ਵਿਕਾਸ ਕਾਰਜ ਬੜੀ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਸ ਮੌਕੇ ਸਾਬਕਾ ਚੇਅਰਮੈਨ ਬੂਟਾ ਸਿੰਘ ਗਿੱਲ ਰਾਣੋ, ਸਰਪੰਚ ਗੁਰਿੰਦਰ ਸਿੰਘ ਘੁਡਾਣੀ ਕਲਾ, ਹਰਮੋਹਿੰਦਰ ਸਿੰਘ ਘਲੋਟੀ, ਜਥੇਦਾਰ ਦੀਦਾਰ ਸਿੰਘ, ਅਵਤਾਰ ਸਿੰਘ, ਕੋਆਰਡੀਨੇਟਰ ਗੁਰਪ੍ਰੀਤ ਕੌਰ, ਬਲਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਨਿੰਦਰਦੀਪ ਸਿੰਘ, ਗੁਰਪ੍ਰੀਤ ਸਿੰਘ ਪੱਪੂ, ਆਸ਼ੂ, ਗੁਰਪ੍ਰੀਤ ਸਿੰਘ ਗੁਰੀ ਹਾਜ਼ਰ ਸਨ।-ਪੱਤਰ ਪ੍ਰੇਰਕ
Advertisement
Advertisement
