ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਅਗਸਤ
ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਚੋਰੀਸ਼ੁਦਾ ਵਾਹਨ ਅਤੇ ਮੋਬਾਈਲ ਫੋਨ ਬਰਾਮਦ ਕੀਤੇ ਹਨ। ਸੀਆਈਏ ਦੋ ਦੇ ਥਾਣੇਦਾਰ ਪਵਨਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਟੀਮ ਨੇ ਗਿਆਸਪੁਰਾ ਚੌਕ ਨੇੜੇ ਮਿੱਠੂ ਕੁਮਾਰ ਵਾਸੀ ਤੇਤੀ ਫੁੱਟਾ ਰੋਡ ਗਿਆਸਪੁਰਾ ਤੋਂ ਪੁੱਛ ਪੜਤਾਲ ਕੀਤੀ ਤਾਂ ਉਸ ਕੋਲੋਂ ਚੋਰੀ ਕੀਤੇ ਹੋਏ ਦੋ ਮੋਟਰਸਾਈਕਲ ਅਤੇ ਛੇ ਮੋਬਾਈਲ ਫੋਨ ਬਰਾਮਦ ਹੋਏ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲੀਸ ਪਾਰਟੀ ਨੇ ਇਸਲਾਮਗੰਜ ਵਿੱਚ ਸੰਨੀ ਵਾਸੀ ਗਲੀ ਨੰਬਰ 5 ਕਰਮਸਰ ਕਲੋਨੀ ਕੋਲੋਂ ਚੋਰੀ ਦਾ ਐਕਟਿਵਾ ਸਕੂਟਰ ਬਰਾਮਦ ਕੀ਼ਤਾ। ਇਕ ਹੋਰ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲੀਸ ਪਾਰਟੀ ਨੇ ਸੀਐੱਮਸੀ ਚੌਕ ਨੇੜੇ ਸਰਮੁਖ ਸਿੰਘ ਅਤੇ ਗਗਨਦੀਪ ਸਿੰਘ ਉਰਫ ਗੱਗੀ ਕੋਲੋਂ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ।