ਹਥਿਆਰ ਦਿਖਾ ਕੇ ਰਾਹਗੀਰਾਂ ਨੂੰ ਲੁੱਟਣ ਵਾਲੇ ਚਾਰ ਕਾਬੂ
ਸੋਨੇ ਦੇ ਗਹਿਣੇ, ਮੋਬਾਈਲ ਫੋਨ ਅਤੇ ਚੋਰੀ ਹੋਈ ਐਕਟਿਵਾ ਅਤੇ ਬਾਈਕ ਬਰਾਮਦ
Advertisement
ਤੇਜ਼ਧਾਰ ਹਥਿਆਰ ਦਿਖਾ ਕੇ ਰਾਹਗੀਰਾਂ ਨੂੰ ਲੁੱਟਣ ਵਾਲੇ ਚਾਰ ਮੁਲਜ਼ਮਾਂ ਨੂੰ ਥਾਣਾ ਡਿਵੀਜ਼ਨ ਸੱਤ ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇੱਕ ਲੁੱਟ ਦੀ ਘਟਨਾ ਦੀ ਜਾਂਚ ਦੌਰਾਨ ਚਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਸੋਨੇ ਦੇ ਗਹਿਣੇ, ਅਪਰਾਧ ਵਿੱਚ ਵਰਤਿਆ ਗਿਆ ਐਕਟਿਵਾ, ਮੋਟਰਸਾਈਕਲ, ਛੇ ਮੋਬਾਈਲ ਫੋਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਇਸ ਮਾਮਲੇ ਵਿੱਚ ਮੁਹੱਲਾ ਰਾਮ ਨਗਰ ਦੇ ਰਹਿਣ ਵਾਲੇ ਸਾਵਨ, ਹਿਮਾਂਸ਼ੂ, ਮਹਾਵੀਰ ਸਿੰਘ ਸੰਧੂ ਅਤੇ ਵਨੀਤ ਕੁਮਾਰ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੋਂ ਉਨ੍ਹਾਂ ਨੂੰ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਏਡੀਸੀਪੀ ਮਨਦੀਪ ਸਿੰਘ ਸੰਧੂ ਅਤੇ ਏਸੀਪੀ ਪੂਰਬੀ ਸੁਮਿਤ ਸੂਦ ਨੇ ਦੱਸਿਆ ਕਿ ਮੁਲਜ਼ਮ ਨਸ਼ੇ ਦੇ ਆਦੀ ਹਨ ਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਦੇ ਰਹਿਣ ਵਾਲੇ ਹਨ। ਉਹ ਆਪਣੇ ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਹੀ ਲੁੱਟਾਂ ਕਰਦੇ ਸਨ।
Advertisement
Advertisement