DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਗਨਦੀਪ ਕਤਲ ਮਾਮਲੇ ’ਚ ਚਾਰ ਗ੍ਰਿਫ਼ਤਾਰ

ਪੀਡ਼ਤ ਪਰਿਵਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਸਸਕਾਰ ਨਾ ਕਰਨ ਲੲੀ ਬਜਿੱਦ

  • fb
  • twitter
  • whatsapp
  • whatsapp
featured-img featured-img
ਗ੍ਰਿਫ਼ਤਾਰ ਕੀਤੇ ਮੁਲਜ਼ਮ ਪੁਲੀਸ ਪਾਰਟੀ ਨਾਲ।
Advertisement

ਸਥਾਨਕ ਰਤੀਪੁਰ ਰੋਡ ’ਤੇ ਇੱਕ ਕਲੋਨੀ ਵਿਚ ਦੋ ਦਿਨ ਪਹਿਲਾਂ ਦੋ ਨੌਜਵਾਨਾਂ ਦੇ ਧੜਿਆਂ ਦਰਮਿਆਨ ਹੋਈ ਝੜਪ ਦੌਰਾਨ ਨੌਜਵਾਨ ਗਗਨਦੀਪ ਸਿੰਘ ਵਾਸੀ ਹੇਡੋਂ ਬੇਟ ਦੇ ਕਤਲ ਮਾਮਲੇ ਵਿੱਚ ਪੁਲੀਸ ਨੇ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਐੱਸ ਪੀ ਹਰਪਿੰਦਰ ਕੌਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਅਤੇ 24 ਘੰਟਿਆਂ ਅੰਦਰ ਹੀ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਦਵਿੰਦਰਪਾਲ ਸਿੰਘ ਉਰਫ਼ ਜੈਲਾ ਵਾਸੀ ਬੈਰਸਾਲ, ਗੁਰਵਿੰਦਰ ਸਿੰਘ ਉਰਫ਼ ਗਿੰਦੂ ਤੇ ਜਸਪ੍ਰੀਤ ਸਿੰਘ ਜੱਸਾ ਵਾਸੀ ਹੇਡੋਂ ਬੇਟ, ਸਤਵੀਰ ਸਿੰਘ ਉਰਫ਼ ਸ਼ੰਮੀ ਵਾਸੀ ਲੱਖੋਵਾਲ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 10 ਹੋਰ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿਨ੍ਹਾਂ ਤੋਂ ਕਤਲ ਮਾਮਲੇ ਵਿੱਚ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਾਕੀ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾ ਕੇ ਪੰਜਾਬ ਤੇ ਬਾਹਰਲੇ ਸੂਬਿਆਂ ਵਿਚ ਛਾਪੇ ਮਾਰੇ ਜਾ ਰਹੇ ਹਨ। ਉਧਰ, ਗਗਨਦੀਪ ਦੇ ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਸਾਰੇ ਮੁਲਜ਼ਮ ਗ੍ਰਿਫ਼ਤਾਰ ਨਹੀਂ ਕੀਤੇ ਜਾਂਦੇ, ਉਦੋਂ ਤੱਕ ਗਗਨਦੀਪ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰ ਵੱਲੋਂ ਉਸ ਦਾ ਪੋਸਟਮਾਰਟਮ ਵੀ ਨਹੀਂ ਕਰਵਾਇਆ ਗਿਆ। ਮ੍ਰਿਤਕ ਦੇ ਭਰਾ ਜਗਦੀਪ ਸਿੰਘ ਨੇ ਦੱਸਿਆ ਕਿ ਪਰਿਵਾਰ ਅਤੇ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਜਦੋਂ ਤੱਕ ਸਾਰੇ ਮੁਲਜ਼ਮ ਗ੍ਰਿਫ਼ਤਾਰ ਨਹੀਂ ਜਾਂਦੇ, ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 4 ਮਈ ਨੂੰ ਸਵੇਰੇ 10 ਵਜੇ ਮਾਛੀਵਾੜਾ ਥਾਣੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Advertisement
Advertisement
×