ਨਸ਼ੀਲੇ ਪਦਾਰਥਾਂ ਸਮੇਤ ਚਾਰ ਗ੍ਰਿਫ਼ਤਾਰ
ਗੁਰਿੰਦਰ ਸਿੰਘ
ਲੁਧਿਆਣਾ, 30 ਜੂਨ
ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਨਸ਼ਿਆਂ ਸਮੇਤ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ, ਗਾਂਜੇ ਅਤੇ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਥਾਣਾ ਸਲੇਮ ਟਾਬਰੀ ਦੇ ਥਾਣੇਦਾਰ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਮੁਹੱਲਾ ਪੀਰੂ ਬੰਦਾ ਸਲੇਮ ਟਾਬਰੀ ਤੋਂ ਮੁਹੱਲਾ ਪੀਰੂ ਬੰਦਾ ਸਲੇਮ ਟਾਬਰੀ ਵਾਸੀਆਨ ਅਜੇ ਕੁਮਾਰ ਉਰਫ਼ ਮੋਨੂੰ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸੇ ਤਰ੍ਹਾਂ ਥਾਣਾ ਜਮਾਲਪੁਰ ਦੀ ਪੁਲੀਸ ਨੇ ਨੇੜੇ ਬੰਦ ਠੇਕਾ ਭਾਮੀਆਂ ਕਲਾਂ ਤੋਂ ਰਾਕੇਸ਼ ਕੁਮਾਰ ਉਰਫ਼ ਬੰਟਾ ਵਾਸੀ ਸਰਕਾਰੀ ਬਾਦਲ ਫ਼ਲੈਟ ਰਾਮ ਨਗਰ ਮੁੰਡੀਆਂ ਕਲਾਂ ਨੂੰ ਕਾਬੂ ਕਰ ਕੇ ਉਸ ਪਾਸੋਂ 400 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ।
ਥਾਣਾ ਮੇਹਰਬਾਨ ਦੇ ਥਾਣੇਦਾਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਗਸ਼ਤ ਦੌਰਾਨ ਪਿੰਡ ਮਾਛੀਆਂ ਕਲਾਂ ਨੇੜੇ ਪਾਣੀ ਵਾਲੀ ਟੈਕੀ ਮੌਜੂਦ ਸੀ ਤਾਂ ਮੁਖਬਰ ਖਾਸ ਦੀ ਇਤਲਾਹ ’ਤੇ ਜੀਵਨ ਸਿੰਘ ਵਾਸੀ ਪਿੰਡ ਮਾਛੀਆਂ ਕਲਾਂ ਨੂੰ ਕਾਬੂ ਕਰ ਕੇ ਉਸਦੇ ਘਰ ਵਿੱਚੋਂ 50 ਲਿਟਰ ਲਾਹਣ ਬਰਾਮਦ ਕੀਤੀ ਗਈ ਹੈ।