ਲੱਖਾਂ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 5 ਜੁਲਾਈ ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਤਿੰਨ ਔਰਤਾਂ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਲੱਖਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਲਾਡੋਵਾਲ ਦੀ ਪੁਲੀਸ ਨੇ ਸਰਬਜੀਤ ਕੌਰ ਵਾਸੀ ਪਿੰਡ ਤਲਵੰਡੀ...
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਜੁਲਾਈ
Advertisement
ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਤਿੰਨ ਔਰਤਾਂ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਲੱਖਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਲਾਡੋਵਾਲ ਦੀ ਪੁਲੀਸ ਨੇ ਸਰਬਜੀਤ ਕੌਰ ਵਾਸੀ ਪਿੰਡ ਤਲਵੰਡੀ ਕਲਾਂ ਨੂੰ ਕਾਬੂ ਕਰ ਕੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣੇਦਾਰ ਹਰਮੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਚੁਰਸਤਾ ਬੰਨ ਪਿੰਡ ਪੰਜ ਢੇਰਾ ਤੋਂ ਮਮਤਾ ਵਾਸੀ ਪਿੰਡ ਤਲਵੰਡੀ ਕਲਾਂ ਨੂੰ ਕਾਬੂ ਕਰਕੇ ਉਸ ਕੋਲੋਂ 73 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇੱਕ ਹੋਰ ਮਾਮਲੇ ਵਿੱਚ ਪੁਲੀਸ ਨੇ ਪਿੰਡ ਪੰਜ ਢੇਰਾ ਨੇੜੇ ਖਵਾਜਾ ਪੀਰ ਦੀ ਜਗ੍ਹਾ ਕੋਲੋਂ ਕ੍ਰਿਸ਼ਨਾ ਦੇਵੀ ਵਾਸੀ ਪਿੰਡ ਤਲਵੰਡੀ ਕਲਾਂ ਨੂੰ 71 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਥਾਣਾ ਦਰੇਸੀ ਦੀ ਪੁਲੀਸ ਨੇ ਕੁਲਦੀਪ ਨਗਰ ਤੋਂ ਪਿਉਸ਼ ਕੁਮਾਰ ਵਾਸੀ ਮੁਹੱਲਾ ਨਿਰੰਕਾਰੀ ਬਸਤੀ ਜੋਧੇਵਾਲ ਨੂੰ ਕਾਬੂ ਕਰਕੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
Advertisement
×