ਅਸਲੇ ਸਣੇ ਚਾਰ ਕਾਬੂ
ਪੱਤਰ ਪ੍ਰੇਰਕ ਐੱਸਏਐੱਸ ਨਗਰ (ਮੁਹਾਲੀ), 28 ਮਈ ਮੁਹਾਲੀ ਪੁਲੀਸ ਨੇ ਇਲਾਕੇ ਵਿੱਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਗਰੋਹ ਦੇ ਮੁਖੀ ਸੋਨੂ, ਆਰਿਸ਼ ਚੌਧਰੀ ਵਾਸੀ ਪਿੰਡ ਤਾਲਵੀ,...
Advertisement
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 28 ਮਈ
Advertisement
ਮੁਹਾਲੀ ਪੁਲੀਸ ਨੇ ਇਲਾਕੇ ਵਿੱਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਗਰੋਹ ਦੇ ਮੁਖੀ ਸੋਨੂ, ਆਰਿਸ਼ ਚੌਧਰੀ ਵਾਸੀ ਪਿੰਡ ਤਾਲਵੀ, ਜ਼ਿਲ੍ਹਾ ਮੁਜ਼ੱਫ਼ਰਨਗਰ (ਯੂਪੀ), ਹਰਮਿੰਦਰ ਸਿੰਘ ਵਾਸੀ ਪਿੰਡ ਬਾਜੂ, ਜ਼ਿਲ੍ਹਾ ਸ਼ਾਮਲੀ (ਯੂਪੀ), ਆਕਾਸ਼ ਚੌਧਰੀ ਵਾਸੀ ਪਿੰਡ ਕਿਰਨਲ, ਜ਼ਿਲ੍ਹਾ ਬਾਗਪਤ, (ਯੂਪੀ) ਵਜੋਂ ਹੋਈ। ਐੱਸਪੀ (ਸਿਟੀ) ਸ੍ਰੀਵੀਨੀਲਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਦੋ ਪਿਸਤੌਲ, ਇੱਕ ਕਾਰਤੂਸ ਬਰਾਮਦ ਕੀਤਾ ਗਿਆ ਹੈ। ਇਹ ਸਾਰੇ ਵਿਅਕਤੀ ਮੁਹਾਲੀ ਵਿੱਚ ਵੱਖ-ਵੱਖ ਥਾਵਾਂ ’ਤੇ ਕਿਰਾਏ ’ਤੇ ਰਹਿੰਦੇ ਹਨ ਅਤੇ ਮਿਲ ਕੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਡੀਐੱਸਪੀ (ਸਿਟੀ-1) ਪ੍ਰਿਥਵੀ ਸਿੰਘ ਚਾਹਲ ਤੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਨਿਗਰਾਨੀ ਹੇਠ ਥਾਣਾ ਫੇਜ਼-1 ਦੇ ਐੱਸਐੱਚਓ ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ।
Advertisement
Advertisement
×

