ਸੜਕ ਹਾਦਸੇ ਵਿੱਚ ਚਾਰ ਜ਼ਖ਼ਮੀ

ਸੜਕ ਹਾਦਸੇ ਵਿੱਚ ਚਾਰ ਜ਼ਖ਼ਮੀ

ਸਰਾਭਾ ਨਗਰ ’ਚ ਹਾਦਸਾਗ੍ਰਸਤ ਕਾਰ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 30 ਜੂਨ

ਸਰਾਭਾ ਨਗਰ ’ਚ ਰਹਿਣ ਵਾਲੇ ਕਾਂਗਰਸੀ ਵਿਧਾਇਕ ਦੀ ਕੋਠੀ ਦੇ ਬਾਹਰ ਬਣੇ ਡਿਵਾਈਡਰ ਨਾਲ ਟਕਰਾ ਕੇ ਇੱਕ ਕਾਰ ਖੰਭੇ ਵਿਚ ਜਾ ਵੱਜੀ। ਇਸ ਦੌਰਾਨ ਨਾਲ ਕਾਰ ’ਚ ਸਵਾਰ ਸ਼ਹਿਰ ਦੇ ਨਗਰ ਨਿਗਮ ਅਧਿਕਾਰੀ ਦੇ ਲੜਕੇ ਸਮੇਤ ਚਾਰ ਨੌਜਵਾਨ ਜ਼ਖਮੀ ਹੋ ਗਏ। ਹਾਦਸੇ ਤੋਂ ਤੁਰੰਤ ਬਾਅਦ ਕਿਸੇ ਤਰ੍ਹਾਂ ਸਾਰਿਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਭਰਤੀ ਕਰਵਾਇਆ ਗਿਆ। ਨਗਰ ਨਿਗਮ ਅਧਿਕਾਰੀ ਸੁਰਿੰਦਰ ਸਿੰਘ ਬਿੰਦਰਾ ਦੇ ਲੜਕੇ ਦੇਵ ਕਰਨ ਸਿੰਘ ਬਿੰਦਰਾ ਨੂੰ ਇਲਾਜ ਲਈ ਫੋਰਟਿਸ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਥਾਣਾ ਡਵੀਜ਼ਨ ਨੰਬਰ 5 ਦੀ ਪੁਲੀਸ ਉਸ ਦੇ ਨਾਲ ਵਾਲੇ ਤਿੰਨ ਨੌਜਵਾਨਾਂ ਦੀ ਸ਼ਨਾਖਤ ਕਰ ਰਹੀ ਹੈ।

ਸੜਕ ਹਾਦਸੇ ’ਚ ਨੌਜਵਾਨ ਹਲਾਕ

ਲੁਧਿਆਣਾ (ਨਿੱਜੀ ਪੱਤਰ ਪੇਰਕ): ਥਾਣਾ ਸਾਹਨੇਵਾਲ ਦੇ ਇਲਾਕੇ ਵਿੱਚ ਇੱਕ ਕਾਰ ਅਤੇ ਟੈਂਕਰ ਵਿਚਾਲੇ ਟੱਕਰ ਹੋ ਜਾਣ ਕਾਰਨ 26 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਸਬੰਧੀ ਗੁਰੂ ਨਾਨਕਪੁਰਾ ਸਿਵਲ ਲਾਈਨ ਵਾਸੀ ਗੁਰਮੁੱਖ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦਾ ਲੜਕਾ ਕਾਰ ਵਿੱਚ ਮੁਹਾਲੀ ਤੋਂ ਲੁਧਿਆਣਾ ਘਰ ਆ ਰਿਹਾ ਸੀ। ਜਦੋਂ ਉਹ ਸਾਹਨੇਵਾਲ ਤੋਂ ਲੁਧਿਆਣਾ ਵਾਲੇ ਫਲਾਈਓਵਰ ’ਤੇ ਜ਼ਿਮੀਂਦਾਰਾ ਢਾਬੇ ਕੋਲ ਪੁੱਜਾ ਤਾਂ ਉੱਥੇ ਸੜਕ ’ਤੇ ਬਿਨਾਂ ਲਾਈਟਾਂ ਤੋਂ ਖੜ੍ਹੇ ਕੈਂਟਰ ਨਾਲ ਕਾਰ ਦੀ ਟੱਕਰ ਹੋ ਗਈ, ਜਿਸ ਵਿੱਚ ਉਹ ਜ਼ਖ਼ਮੀ ਹੋ ਗਿਆ। ਲੋਕਾਂ ਨੇ ਉਸ ਨੂੰ ਚੁੱਕ ਕੇ ਐੱਸਪੀਐੱਸ ਹਸਪਤਾਲ ਸ਼ੇਰਪੁਰ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਊਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੇ ਕੈਂਟਰ ਕਬਜ਼ੇ ਵਿੱਚ ਲੈ ਕੇ ਉਸ ਦੇ ਮਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All