ਲੁਧਿਆਣਾ: ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਅਚਨਚੇਤ ਚੈਕਿੰਗ ਦੌਰਾਨ ਚਾਰ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਸਹਾਇਕ ਸੁਪਰਡੈਂਟ ਪਰਮਿੰਦਰ ਸਿੰਘ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਕੀਤੀ ਅਚਨਚੇਤ ਚੈਕਿੰਗ ਦੌਰਾਨ ਲਾਵਾਰਸ ਹਾਲਤ ਵਿੱਚ ਤਿੰਨ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਕਸ਼ਮੀਰ ਲਾਲ ਨੇ ਦੱਸਿਆ ਹੈ ਕਿ ਚੈਕਿੰਗ ਦੌਰਾਨ ਹਵਾਲਾਤੀਆਂ ਹਰਦੀਪ ਸਿੰਘ, ਮਨਦੀਪ ਸਿੰਘ, ਸੁਰਿੰਦਰ ਸਿੰਘ ਅਤੇ ਬਲਦੇਵ ਸਿੰਘ ਤੋਂ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਹੈ। ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲੀਸ ਵੱਲੋਂ ਜੇਲ੍ਹ ਦੀਆਂ ਭੰਗ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ