ਚਾਰ ਗੱਡੀਆਂ ਟਕਰਾਈਆਂ; ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ
ਦੇਰ ਸ਼ਾਮ ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਬੋਪਾਰਾਏ ਕਲਾਂ ਸੰਪਰਕ ਸੜਕ ਨੇੜੇ ਚਾਰ ਵੱਖ-ਵੱਖ ਗੱਡੀਆਂ ਦੇ ਆਪਸ ਵਿੱਚ ਟਕਰਾਉਣ ਸਮੇਂ ਇਕ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਨੂੰ ਸੁਧਾਰ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਸੀ ਪਰ ਉਸ...
Advertisement
ਦੇਰ ਸ਼ਾਮ ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਬੋਪਾਰਾਏ ਕਲਾਂ ਸੰਪਰਕ ਸੜਕ ਨੇੜੇ ਚਾਰ ਵੱਖ-ਵੱਖ ਗੱਡੀਆਂ ਦੇ ਆਪਸ ਵਿੱਚ ਟਕਰਾਉਣ ਸਮੇਂ ਇਕ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਨੂੰ ਸੁਧਾਰ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਸੀ ਪਰ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਗੰਭੀਰ ਜ਼ਖ਼ਮੀ ਮੋਟਰਸਾਈਕਲ ਸਵਾਰ ਗੁਰਮੀਤ ਸਿੰਘ ਪੁੱਤਰ ਚਰਨ ਸਿੰਘ (25) ਵਾਸੀ ਪਿੰਡ ਲੀਲ੍ਹ ਇਸ ਹਾਦਸੇ ਦੀ ਲਪੇਟ ਵਿੱਚ ਆ ਗਿਆ ਹੈ। ਥਾਣਾ ਸੁਧਾਰ ਤੋਂ ਹੌਲਦਾਰ ਸੁਖਦੇਵ ਸਿੰਘ ਮੌਕੇ ’ਤੇ ਪਹੁੰਚੇ ਅਤੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ। ਥਾਣਾ ਮੁਖੀ ਗੁਰਦੀਪ ਸਿੰਘ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ, ਪੀੜਤ ਦੇ ਬਿਆਨ ਦਰਜ ਕਰਨ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Advertisement
Advertisement
