DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਭਰਾਤਰੀ ਜਥੇਬੰਦੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਕੱਦੋਂ ਚੌਕ ਵਿੱਚ ਪੁਤਲਾ ਫੂਕਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ। -ਫੋਟੋ: ਜੱਗੀ
Advertisement

ਇੱਥੇ ਕੱਦੋਂ ਚੌਕ ਵਿੱਚ ਬਰਨਾਲਾ ਲਾਠੀਚਾਰਜ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਵਾਲਮੀਕਿ ਸਭਾ ਤੇ ਸਫਾਈ ਸੇਵਕਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ, ਸ਼ਹਿਰ ਦੀਆਂ ਦੁਕਾਨਾਂ ਬੰਦ ਰਹੀਆਂ। ਧਰਨੇ ਵਿੱਚ ਨਗਰ ਕੌਂਸਲ ਪਾਇਲ ਦੇ ਸਫਾਈ ਸੇਵਕਾਂ ਨੂੰ ਅੰਬੇਡਕਰ ਸੰਸਥਾ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵੱਲੋਂ ਪੂਰਨ ਹਮਾਇਤ ਦਿੱਤੀ ਗਈ। ਬੁਲਾਰਿਆਂ ਨੇ ਸੂਬਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਨਾਲ ਪੁਲੀਸ ਵੱਲੋਂ ਕੀਤੀਆਂ ਜਿਆਦਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਸਫ਼ਾਈ ਸੇਵਕ ਬੀਬੀਆਂ ’ਤੇ ਅੱਤਿਆਚਾਰ ਕਰਨ ਵਾਲੇ ਡੀ ਐੱਸ ਪੀ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ, ਜੇਕਰ ਸਰਕਾਰ ਨੇ ਆਨਾਕਾਨੀ ਕੀਤੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Advertisement

ਆਗੂਆਂ ਨੇ ਮੰਗ ਕੀਤੀ ਕਿ ਸਫਾਈ ਸੇਵਕਾਂ ਦੀਆਂ ਹੱਕੀ ਮੰਗਾਂ ਪਹਿਲ ਦੇ ਆਧਾਰ ’ਤੇ ਮੰਨੀਆਂ ਜਾਣ। ਇਸ ਧਰਨੇ ਵਿੱਚ ਸਫਾਈ ਸੇਵਕਾਂ ਦੀ ਹਮਾਇਤ ਵਿੱਚ ਪੁੱਜੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ, ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋ, ਗੁਰਦੀਪ ਸਿੰਘ ਪਾਇਲ, ਵਿਜੇ ਕੁਮਾਰ ਨੇਤਾ, ਮਨਪ੍ਰੀਤ ਸਿੰਘ ਬਿੱਲਾ, ਰੁਪਿੰਦਰ ਸਿੰਘ ਬਿੰਦੂ, ਅੰਮ੍ਰਿਤਪਾਲ ਸਿੰਘ, ਮਨਦੀਪ ਕੁਮਾਰ ਲੱਕੀ, ਪ੍ਰਧਾਨ ਰਾਜੇਸ਼ ਕੁਮਾਰ ਘਾਰੂ, ਸੱਤਪਾਲ, ਰਾਜਾ, ਪ੍ਰਦੀਪ ਸਿੰਘ, ਰਿਸ਼ੀ ਬਾਲਾ, ਕਿਰਨਦੀਪ ਕੌਰ, ਹਰਪ੍ਰੀਤ ਸਿੰਘ ਹਾਜ਼ਰ ਸਨ।

Advertisement

Advertisement
×