ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲੀਸ ਨੇ ਦੋ ਜਣਿਆਂ ਖ਼ਿਲਾਫ਼ ਇੱਕ ਔਰਤ ਨੂੰ ਸਰਕਾਰੀ ਫਲੈਟ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਛਾਉਣੀ ਮੁਹੱਲਾ ਬੇਲੀ ਰਾਮ ਚੌਕ ਵਾਸੀ ਰਮਾ ਰਾਣੀ ਨੇ ਦੱਸਿਆ ਹੈ ਕਿ ਸਤਪਾਲ ਸਿੰਘ ਵਾਸੀ ਰਾਮਨਗਰ ਭਾਮੀਆਂ ਕਲਾਂ ਅਤੇ ਵਿਜੇ ਕੁਮਾਰ ਵਾਸੀ ਲਛਮਣ ਨਗਰ ਮੂੰਡੀਆਂ ਨੇ ਆਪਣੇ ਆਪ ਨੂੰ ਨਗਰ ਨਿਗਮ ਦਾ ਮੁਲਾਜ਼ਮ ਦੱਸ ਕੇ ਉਸ ਨੂੰ ਸਰਕਾਰੀ ਫਲੈਟ ਦਿਵਾਉਣ ਦਾ ਝਾਂਸਾ ਦਿੱਤਾ ਅਤੇ ਉਸ ਕੋਲੋਂ 1 ਲੱਖ 70 ਹਜ਼ਾਰ ਰੁਪਏ ਲਏ ਸਨ ਪਰ ਉਸ ਵੱਲੋਂ ਫਲੈਟ ਨਹੀਂ ਦਿਵਾਇਆ ਗਿਆ। ਉਨ੍ਹਾਂ ਆਪਣੇ ਪੈਸੇ ਵਾਪਸ ਮੰਗੇ ਤਾਂ ਉਨ੍ਹਾਂ 45 ਹਜ਼ਾਰ ਰੁਪਏ ਵਾਪਸ ਕਰ ਦਿੱਤੇ ਜਦਕਿ ਬਾਕੀ ਰਹਿੰਦੇ 1 ਲੱਖ 25 ਹਜ਼ਾਰ ਰੁਪਏ ਦੇਣ ਲਈ ਟਾਲ ਮਟੋਲ ਕੀਤੀ ਜਾ ਰਹੀ ਹੈ। ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਦੋਹਾਂ ਜਣਿਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੀ ਕਰਵਾਈ ਕੀਤੀ ਜਾ ਰਹੀ ਹੈ।