ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਪਾਰ ਦੇ ਮਾਮਲੇ ਵਿੱਚ ਧੋਖਾਧੜੀ

ਵਪਾਰ ਦੇ ਮਾਮਲੇ ਵਿੱਚ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲੀਸ ਵੱਲੋਂ ਦੋ ਮਾਮਲਿਆਂ ਵਿੱਚ ਪਿਉ-ਪੁੱਤਰ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਰਾਜਨ ਸਤੀਜਾ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ ਤੇ...
Advertisement

ਵਪਾਰ ਦੇ ਮਾਮਲੇ ਵਿੱਚ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲੀਸ ਵੱਲੋਂ ਦੋ ਮਾਮਲਿਆਂ ਵਿੱਚ ਪਿਉ-ਪੁੱਤਰ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਰਾਜਨ ਸਤੀਜਾ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ ਤੇ ਭਾਸਵਤੀ ਰਾਉਲ ਵਾਸੀ ਕੇਅਰ ਆਫ ਮੈਡੀਸਨ ਪਰਾਧਾਨ ਪਾਰਾ (ਬੁੱਧਾਰਾਜਾ) ਉੜੀਸਾ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਰਾਜਨ ਸਤੀਜਾ ਨੇ ਦੱਸਿਆ ਹੈ ਕਿ ਉਸਦੀ ਕੰਪਨੀ ਪਾਸੋਂ 27 ਲੱਖ 57 ਹਜ਼ਾਰ 494 ਰੁਪਏ ਦੀਆਂ ਦਵਾਈਆਂ ਮੰਗਵਾ ਕੇ ਵੱਖ ਵੱਖ ਬੈਂਕਾਂ ਦੇ ਚੈੱਕ ਦਿੱਤੇ ਸਨ, ਜੋ ਬਾਊਂਂਸ ਹੋ ਗਏ ਹਨ। ਥਾਣੇਦਾਰ ਪਰਦੀਪ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਭਾਸਵਤੀ ਰਾਉਲ ਦੀ ਭਾਲ ਕੀਤੀ ਜਾ ਰਹੀ ਹੈ।

Advertisement

ਇਸੇ ਤਰ੍ਹਾਂ ਥਾਣਾ ਟਿੱਬਾ ਦੀ ਪੁਲੀਸ ਨੂੰ ਅਸ਼ਵਨੀ ਕੁਮਾਰ ਵਰਮਾ ਵਾਸੀ ਰਿਸ਼ੀ ਨਗਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਜਗਦੀਸ਼ ਕੁਮਾਰ ਅਤੇ ਉਸਦੇ ਪੁੱਤਰ ਰਾਹੁਲ ਵਾਸੀਅਨ 32 ਸੈਕਟਰ ਚੰਡੀਗੜ੍ਹ ਰੋਡ ਨੇ ਉਸ ਦੀ ਫਰਮ ਜਵਾਰ ਸੰਨਜ਼ ਟੈਕਸਟਾਈਲਜ਼ ਤੋਂ 5 ਲੱਖ 81 ਹਜ਼ਾਰ ਰੁਪਏ ਦਾ ਮਾਲ ਖਰੀਦ ਕੇ ਉਸ ਦੀ ਅਦਾਇਗੀ ਨਹੀਂ ਕੀਤੀ। ਪੁਲੀਸ ਵੱਲੋਂ ਅਸ਼ਵਨੀ ਕੁਮਾਰ ਦੀ ਸ਼ਿਕਾਇਤ ’ਤੇ ਦੋਹਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ

Advertisement
Show comments