ਪੁਲੀਸ ’ਚ ਨੌਕਰੀ ਦਿਵਾਉਣ ਦੇ ਨਾਂ ’ਤੇ ਠੱਗੀ
ਥਾਣਾ ਸ਼ਿਮਲਾਪੁਰੀ ਦੀ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਪੁਲੀਸ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਹੇਠ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਐੱਲਆਈਜੀ ਫੇਸ-2 ਦੁੱਗਰੀ ਵਾਸੀ ਯਾਦਵਿੰਦਰ ਸਿੰਘ ਸੰਧੂ ਅਤੇ ਪੂਜਾ ਨੇ...
Advertisement
ਥਾਣਾ ਸ਼ਿਮਲਾਪੁਰੀ ਦੀ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਪੁਲੀਸ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਹੇਠ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਐੱਲਆਈਜੀ ਫੇਸ-2 ਦੁੱਗਰੀ ਵਾਸੀ ਯਾਦਵਿੰਦਰ ਸਿੰਘ ਸੰਧੂ ਅਤੇ ਪੂਜਾ ਨੇ ਹਮਮਸ਼ਵਰਾ ਹੋਕੇ ਗੁਰੂ ਗੋਬਿੰਦ ਸਿੰਘ ਨਗਰ ਨਿਊ ਸ਼ਿਮਲਾਪੁਰੀ ਰਹਿੰਦੀ ਬਲਜੀਤ ਕੌਰ ਨੂੰ ਪੁਲੀਸ ਵਿੱਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 5 ਲੱਖ ਰੁਪਏ ਲਏ ਸਨ ਪਰ ਉਨ੍ਹਾਂ ਨੇ ਨਾਂ ਤਾਂ ਉਸਨੂੰ ਪੁਲੀਸ ਵਿੱਚ ਭਰਤੀ ਕਰਾਇਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਦੋਹਾਂ ਖ਼ਿਲਾਫ਼ ਧੋਖਾਧੜੀ ਦੇ ਦੋਸ਼ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
×