ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਸਤੰਬਰ
ਥਾਣਾ ਜਮਾਲਪੁਰ ਦੀ ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ। ਧਨਾਨਸੂ ਵਾਸੀ ਦਲਬਾਰਾ ਸਿੰਘ ਅਤੇ ਪਵਨਦੀਪ ਸਿੰਘ ਨੇ ਦੱਸਿਆ ਕਿ ਪਾਇਲ ਵਾਸੀ ਦਵਿੰਦਰ ਦਾਸ ਨੇ ਉਸ ਦੇ ਲੜਕੇ ਗੁਰਵਿੰਦਰ ਸਿੰਘ, ਲੜਕੀ ਹਰਪਿੰਦਰ ਕੌਰ ਅਤੇ ਇਕ ਹੋਰ ਰਿਸ਼ਤੇਦਾਰ ਪਰਮਜੀਤ ਕੌਰ ਨੂੰ ਸਾਈਪ੍ਰਸ ਤੋਂ ਆਸਟ੍ਰੇਲੀਆ ਸੈੱਟ ਕਰਨ ਲਈ ਅਤੇ ਪਵਨਦੀਪ ਸਿੰਘ ਨੂੰ ਕੈਨੇਡਾ ਡਰਾਈਵਿੰਗ ਲਈ ਪੱਕੇ ਤੌਰ ’ਤੇ ਸੈੱਟ ਕਰਨ ਲਈ 20.40 ਲੱਖ ਦੀ ਰਕਮ ਲਈ ਸੀ ਪਰ ਨਾ ਤਾਂ ਉਨ੍ਹਾਂ ਨੇ ਉਨ੍ਹਾਂ ਦੇ ਪੁੱਤਰ ਤੇ ਰਿਸ਼ਤੇਦਾਰ ਨੂੰ ਵਿਦੇਸ਼ ਵਿੱਚ ਭੇਜਿਆ ਗਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲੀਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।