ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਫ਼ਤ ਹੋਮਿਓਪੈਥੀ ਕੈਂਪ

ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਲੋਨੀ ਵਿੱਚ ਮੁਫ਼ਤ ਹੋਮਿਉਪੈਥਿਕ ਕੈਂਪ ਲਗਾਇਆ ਗਿਆ ਜਿਸ ਵਿੱਚ ਡਾ. ਕਾਜਲ ਭੰਡਾਰੀ ਨੇ ਮਰੀਜ਼ਾਂ ਦਾ ਨਿਰੀਖਣ ਕਰਕੇ ਦਵਾਈਆਂ ਦਿੱਤੀਆਂ। ਇਸ ਸਮੇਂ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ...
ਕੈਂਪ ਦੌਰਾਨ ਡਾ. ਕਾਜਲ ਭੰਡਾਰੀ ਮਰੀਜ਼ਾਂ ਦਾ ਨਿਰੀਖਣ ਕਰਦੇ ਹੋਏ। -ਫੋਟੋ: ਗੁਰਿੰਦਰ ਸਿੰਘ
Advertisement

ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਲੋਨੀ ਵਿੱਚ ਮੁਫ਼ਤ ਹੋਮਿਉਪੈਥਿਕ ਕੈਂਪ ਲਗਾਇਆ ਗਿਆ ਜਿਸ ਵਿੱਚ ਡਾ. ਕਾਜਲ ਭੰਡਾਰੀ ਨੇ ਮਰੀਜ਼ਾਂ ਦਾ ਨਿਰੀਖਣ ਕਰਕੇ ਦਵਾਈਆਂ ਦਿੱਤੀਆਂ। ਇਸ ਸਮੇਂ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਨੇ ਕਿਹਾ ਕਿ ਜਦੋਂ ਕੰਮ ਸਰਕਾਰ ਨੂੰ ਕਰਨਾ ਚਾਹੀਦਾ ਹੈ ਉਹ ਕੰਮ ਸਰਕਾਰ ਦੀ ਥਾਂ ਸਮਾਜ ਸੇਵੀ ਸੰਸਥਾਵਾਂ ਕਰ ਰਹੀਆਂ ਹਨ। ਉਨ੍ਹਾਂ ਡਾ: ਕਾਜਲ ਭੰਡਾਰੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਟੀਮ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜਥੇਦਾਰ ਚਰਨ ਸਿੰਘ, ਮਾਸਟਰ ਬਲਰਾਜ ਸਿੰਘ, ਗੁਰਦੀਪ ਸਿੰਘ ਘੁਮਾਣ, ਜਥੇਦਾਰ ਜੋਰਾ ਸਿੰਘ, ਗੁਰਦੇਵ ਸਿੰਘ, ਸਰਦੂਲ ਸਿੰਘ, ਅਵਤਾਰ ਸਿੰਘ ਨਿਰਬਾਣ, ਹਰਮੰਦਰ ਸਿੰਘ ਤੇ ਰਾਮ ਸਰਨ ਸਿੰਘ ਵੀ ਹਾਜ਼ਰ ਸਨ।

Advertisement

Advertisement