ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਮਈ
ਗੁਰਦੁਆਰਾ ਸੰਤੋਖਸਰ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਅਕਾਈ ਹਸਪਾਤਲ ਦੇ ਸਹਿਯੋਗ ਨਾਲ ਬਲਾਕ-ਡੀ, ਮਾਡਲ ਟਾਊਨ ਐਕਸਟੈਂਸ਼ਨ ਵਿੱੱਚ ਮੁਫ਼ਤ ਡਾਕਟਰੀ ਕੈਂਪ ਲਗਾਇਆ ਗਿਆ। ਇਸ ਵਿੱਚ 100 ਤੋਂ ਵੱਧ ਮਰੀਜ਼ਾਂ ਦਾ ਚੈਕਅੱਪ ਕਰਕੇ ਦਵਾਈਆਂ ਦਿੱਤੀਆਂ ਗਈਆਂ। ਗੁਰਦੁਆਰੇ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਆਨੰਦ ਨੇ ਦੱਸਿਆ ਕਿ ਕੈਂਪ ਵਿੱਚ ਅਕਾਈ ਹਸਪਤਾਲ ਦੇ ਮਾਹਿਰਾਂ ਡਾ. ਅੰਕੁਰ ਸ਼ਰਮਾ, ਡਾ. ਸੁਹਾਸੀਨੀ ਰਾਈਨਾ, ਡਾ. ਅੰਮਿਤ ਤੁਲੀ ਅਤੇ ਸਹਿਯੋਗੀਆਂ ਅਰਚਨਾ ਰਾਣਾ, ਮਨਜੋਤ ਸਿੰਘ, ਰਾਹੁਲ, ਭਗਵਾਨ ਦਾਸ ਖੱਤਰੀ ਮਾਈਕਰੋ ਲੈਬ ਵੱਲੋਂ ਕਿਡਨੀ, ਬੀਪੀ, ਸ਼ੂਗਰ, ਗਾਇਨੀ ਅਤੇ ਹੋਰ ਜਨਰਲ ਬਿਮਾਰੀਆਂ ਦਾ ਚੈਕਅਪ ਕਰਕੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਹਰਬੰਸ ਸਿੰਘ, ਬਲਦੇਵ ਸਿੰਘ, ਇੰਦਰਜੀਤ ਸਿੰਘ ਗਿੱਲ, ਜਤਿੰਦਰਪਾਲ ਸਿੰਘ ਅਤੇ ਜੋਗਿੰਦਰ ਸਿੰਘ ਚਾਵਲਾ ਵੀ ਹਾਜ਼ਰ ਸਨ।
ਮੱਸਿਆ ਦੇ ਦਿਹਾੜੇ ਮੌਕੇ ਗੁਰੂ ਘਰ ਵਿੱਚ ਸਮਾਗਮ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱੱਚ ਅੱਜ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਗੁਰਪੁਰਵਾਸੀ ਸੰਤ ਬਾਬਾ ਸੁਚਾ ਸਿੰਘ ਬਾਨੀ ਜਵੱਦੀ ਟਕਸਾਲ ਦੇ ਸੇਵਕ ਅਤੇ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੇ ਭਰਾਤਾ ਜੱਥੇਦਾਰ ਭਾਈ ਕੁਲਦੀਪ ਸਿੰਘ ਦੀ ਸਾਲਾਨਾ ਮਿੱਠੀ ਯਾਦ ਵਿੱਚ ਗੁਰਮਤਿ ਸਮਾਗਮ ਹੋਇਆ।