DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Freedom Fighter Tribute: ਜਮਾਲਪੁਰ ਤੋਂ ਦਾਣਾ ਮੰਡੀ ਤੱਕ ਮੋਟਰਸਾਈਕਲ ਰੈਲੀ

ਵਿਧਾਇਕ ਗਰੇਵਾਲ ਵੱਲੋਂ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਨ ਮੌਕੇ ਵਿਧਾਇਕ ਦਲਜੀਤ ਗਰੇਵਾਲ ਭੋਲਾ ਅਤੇ ਹੋਰ। -ਫੋਟੋ: ਬਸਰਾ
Advertisement

ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਬਹਾਦਰ ਕੇ ਰੋਡ ਸਥਿਤ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰ ਕੇ ਯਾਦ ਕੀਤਾ ਅਤੇ ਦੇਸ਼ ਵਾਸੀਆਂ ਨੂੰ ਸ਼ਹੀਦ ਦੇ ਜਨਮ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਨੌਜਵਾਨਾਂ ਨੇ ਜਮਾਲਪੁਰ ਤੋਂ ਲੈ ਕੇ ਦਾਣਾ ਮੰਡੀ ਤੱਕ ਮੋਟਰਸਾਈਕਲ ਅਤੇ ਕਾਰ ਰੈਲੀ ਕੀਤੀ। ਇਸ ਦੌਰਾਨ ਵਿਧਾਇਕ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਟੀਚਾ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਦੇ ਸੁਪਨੇ ਵਾਲੇ ਰੰਗਲਾ ਪੰਜਾਬ ਦੀ ਸਿਰਜਣਾ ਕਰਨਾ ਹੈ।

ਉਨ੍ਹਾਂ ਕਿਹਾ ਕਿ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸਾਨੂੰ ਸਭ ਨੂੰ ਪ੍ਰਣ ਕਰਨ ਦੀ ਲੋੜ ਹੈ ਕਿ ਇੱਕ ਦੂਸਰੇ ਦਾ ਸਾਥ ਦਿੰਦੇ ਹੋਏ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਆਪਣਾ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਵੱਲੋਂ ਦੇਖੇ ਗਏ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ‘ਆਪ’ ਆਗੂ ਕੁਲਵਿੰਦਰ ਸਿੰਘ ਗਰੇਵਾਲ, ਸੁਰਿੰਦਰ ਮਦਾਨ, ਜਸਵਿੰਦਰ ਸਿੰਘ ਸੰਧੂ, ਬਾਬੂ ਰਾਮ ਸ਼ਰਮਾ, ਕੌਂਸਲਰ ਲਖਵਿੰਦਰ ਚੌਧਰੀ, ਵਿਪਨ ਦੀਸ਼ਾ, ਦਿਨੇਸ਼ ਸ਼ਰਮਾ, ਭੂਸ਼ਣ ਸ਼ਰਮਾ, ਜਗਪਾਲ ਸਿੰਘ ਲਾਲੀ, ਗੱਗੀ ਸ਼ਰਮਾ, ਜਤਿੰਦਰ ਸਿੰਘ ਸੋਢੀ, ਅਨੁਜ ਚੌਧਰੀ, ਕੌਂਸਲਰ ਮੈਡਮ ਨਿਧੀ ਗੁਪਤਾ , ਕੌਂਸਲਰ ਸੁਖਮੇਲ ਸਿੰਘ ਗਰੇਵਾਲ, ਕੌਂਸਲਰ ਅਸ਼ਵਨੀ ਸ਼ਰਮਾ, ਲਵਲੀ ਮਨੋਚਾ, ਕੁਲਵਿੰਦਰ ਕਿੰਨੂ, ਬਾਜ ਸਿੰਘ ਸਿੱਧੂ, ਸੁਖਵੰਤ ਸੁੱਖਾ, ਸੁਰਜੀਤ ਠੇਕੇਦਾਰ, ਅੰਕੁਰ ਗੁਲਾਟੀ, ਮਨਵੀਰ ਸੰਧੂ, ਲਖਵਿੰਦਰ ਲੱਖਾ ਹਾਜ਼ਰ ਸਨ।

Advertisement

Advertisement
Advertisement
×