ਸਰਕਾਰੀ ਕਾਲਜ ਲੜਕੀਆਂ ਵਿੱਚ ਫਰੈਸ਼ਰ ਪਾਰਟੀ
ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਬੈਚਲਰ ਆਫ਼ ਆਰਟਸ ਵਿਭਾਗ ਦੀਆਂ ਵਿਦਿਆਰਥਣਾਂ ਨੇ ਨਵੇਂ ਬੈਚ ਦਾ ਸਵਾਗਤ ਕਰਨ ਲਈ ‘ਪ੍ਰਾਰੰਭ’ ਸਿਰਲੇਖ ਹੇਠ ਇੱਕ ਫਰੈਸ਼ਰਜ਼ ਪਾਰਟੀ ਦਾ ਆਯੋਜਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਪ੍ਰਿੰਸੀਪਲ ਸੁਮਨ ਲਤਾ ਨੇ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।
ਦੂਜੇ ਅਤੇ ਤੀਜੇ ਸਾਲ ਦੀਆਂ ਵਿਦਿਆਰਥਣਾਂ ਨੇ ਨਵੀਆਂ ਵਿਦਿਆਰਥਣਾਂ ਦਾ ਨਿੱਘਾ ਸਵਾਗਤ ਕੀਤਾ। ਇਸ ਵਿੱਚ ਵਿਦਿਆਰਥਣਾਂ ਨੇ ਡਾਂਸ, ਗੀਤ ਅਤੇ ਨਾਟਕ ਪੇਸ਼ ਕੀਤੇ ਜਿਸ ਨੇ ਪੂਰੇ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਦਾ ਭਰਪੂਰ ਮਨੋਰੰਜਨ ਕੀਤਾ। ਇਸ ਦੌਰਾਨ ‘ਮਿਸ ਫਰੈਸ਼ਰਜ਼ ਮੁਕਾਬਲਾ’ ਵੀ ਕਰਵਾਇਆ ਗਿਆ ਜਿਸਨੇ ਵਿਦਿਆਰਥਣਾਂ ਨੂੰ ਆਪਣੀ ਪ੍ਰਤਿਭਾ, ਆਤਮਵਿਸ਼ਵਾਸ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਦਿੱਤਾ। ਇਸ ਵਿੱਚ ਕੈਰਲ ਨੂੰ ਮਿਸ ਫਰੈਸ਼ਰ ਦਾ ਤਾਜ ਪਹਿਨਾਇਆ ਗਿਆ। ਇਸ ਪ੍ਰੋਗਰਾਮ ਦੇ ਅਖੀਰ ਵਿੱਚ ਸਾਰੀਆਂ ਵਿਦਿਆਰਥਣਾਂ ਨੂੰ ਮੰਚ ਉੱਪਰ ਨੱਚਣ ਦਾ ਖੁੱਲਾ ਸੱਦਾ ਦਿੱਤਾ ਗਿਆ। ਜਿਸ ਦਾ ਵਿਦਿਆਰਥਣਾਂ ਦੁਆਰਾ ਖੂਬ ਆਨੰਦ ਮਾਣਿਆ ਗਿਆ।