ਲੁਧਿਆਣਾ: ਥਾਣਾ ਕੋਤਵਾਲੀ ਦੀ ਪੁਲੀਸ ਨੇ ਇੱਕ ਭਗੌੜੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਥਾਣੇਦਾਰ ਧਰਮਵੀਰ ਸਿੰਘ ਨੇ ਦੱਸਿਆ ਕਿ ਗੋਪਾਲ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਨੂੰ ਜੱਜ ਆਤੁਲ ਕਸਾਨਾ ਏਐੱਸਜੇਆਈ ਵੱਲੋਂ ਐਨਡੀਪੀਐਸ ਐਕਟ ਤਹਿਤ ਦਰਜ ਇੱਕ ਮਾਮਲੇ ਦੇ ਸਬੰਧ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ। ਪੁਲੀਸ ਪਾਰਟੀ ਨੇ ਉਸਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ। -ਨਿੱਜੀ ਪੱਤਰ ਪ੍ਰੇਰਕ