ਖੇਤੀ ਬਿੱਲਾਂ ਵਿਰੁੱਧ ਪੰਜਾਬ ਬੰਦ ਨੂੰ ਜਥੇਬੰਦੀਆਂ ਦੀ ਭਰਵੀਂ ਹਮਾਇਥ

ਖੇਤੀ ਬਿੱਲਾਂ ਵਿਰੁੱਧ ਪੰਜਾਬ ਬੰਦ ਨੂੰ ਜਥੇਬੰਦੀਆਂ ਦੀ ਭਰਵੀਂ ਹਮਾਇਥ

ਮੀਟਿੰਗ ਦੌਰਾਨ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਮੈਂਬਰ।

ਪੱਤਰ ਪ੍ਰੇਰਕ

ਸਮਰਾਲਾ, 24 ਸਤੰਬਰ

ਖੇਤੀ ਆਰਡੀਨੈਸਾਂ ਦੇ ਵਿਰੋਧ ਵਿੱਚ ਸਮੁੱਚੇ ਪੰਜਾਬ ਦੀਆਂ ਕਿਸਾਨ, ਮਜ਼ਦੂਰ ਅਤੇ ਹੋਰ ਭਰਾਤਰੀ ਜਥੇਬੰਦੀਆਂ ਪਿਛਲੇ ਹਫ਼ਤੇ ਤੋਂ ਸਾਰੇ ਪੰਜਾਬ ਵਿੱਚ ਖਾਸਕਰ ਪਟਿਆਲਾ ਅਤੇ ਪਿੰਡ ਬਾਦਲ ’ਚ ਪੱਕੇ ਮੋਰਚੇ ਲਾਈ ਬੈਠੀਆਂ ਹਨ। ਅੱਜ ਐਂਟੀ-ਕਰੱਪਸ਼ਨ ਐਂਡ ਰੀਫਾਰਮਰ ਸੁਸਾਇਟੀ ਆਫ਼ ਇੰਡੀਆ ਦੀ ਇੱਕ ਵਿਸ਼ੇਸ਼ ਮੀਟਿੰਗ ਦਫ਼ਤਰ ਸਮਰਾਲਾ ਵਿੱਚ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸੰਸਥਾ ਦੇ ਚੇਅਰਮੈਨ ਸੁਦੇਸ਼ ਕੁਮਾਰ ਸ਼ਰਮਾ ਨੇ ਕੀਤੀ। ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਕਿਸਾਨਾਂ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਹਰ ਸਮੇਂ ਨਾਲ ਹੈ।

 ਮਾਛੀਵਾੜਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ 25 ਸਤਬੰਰ ਦੇ ਬੰਦ ਨੂੰ ਪੰਜਾਬ ਸਮੇਤ ਬਾਕੀ ਸੂਬੇ ਹਰਿਆਣਾ, ਯੂਪੀ, ਰਾਜਸਥਾਨ, ਮੱਧ ਪ੍ਰਦੇਸ਼, ਕਰਨਾਟਕਾ ’ਚੋਂ ਵੀ ਚੰਗਾ ਹੁੰਗਾਰਾ ਮਿਲ ਰਿਹਾ ਹੈ ਅਤੇ ਸਾਰੇ ਕਿਸਾਨਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। 

ਲੁਧਿਆਣਾ (ਖੇਤਰੀ ਪ੍ਰਤੀਨਿਧ): ਤਰਕਸ਼ੀਲ ਸੁਸਾਇਟੀ ਪੰਜਾਬ (ਜ਼ੋਨ ਲੁਧਿਆਣਾ), ਜਮਹੂਰੀ ਅਧਿਕਾਰ ਸਭਾ (ਜ਼ਿਲ੍ਹਾ ਲੁਧਿਆਣਾ) ਅਤੇ ਇਨਕਲਾਬੀ ਕੇਂਦਰ ਪੰਜਾਬ ਦੀ ਲੁਧਿਆਣਾ ਇਕਾਈ ਵੱਲੋਂ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਹਮਾਇਤ ਦਿੱਤੀ ਜਾਵੇਗੀ।

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਸਲੇਮ ਟਾਬਰੀ ਨੇ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਹੈ।

ਬਾਰ ਐਸੋਸੀਏਸ਼ਨ ਜਗਰਾਉਂ ਵੱਲੋਂ ਬੰਦ ਦੀ ਹਮਾਇਤ

ਜਗਰਾਉਂ (ਪੱਤਰ ਪ੍ਰੇਰਕ): ਖੇਤੀ ਸਬੰਧੀ ਕਾਲੇ ਕਾਨੂੰਨਾਂ ਖਿਲਾਫ਼ ਦੇਸ਼ ਭਰ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪੰਜਾਬ,ਭਾਰਤ ਬੰਦ ਨੂੰ ਸਹੀ ਕਰਾਰ ਦਿੰਦਿਆਂ ਬਾਰ ਐਸੋਸੀਏਸ਼ਨ ਜਗਰਾਉਂ ਦੇ ਪ੍ਰਧਾਨ ਐਡ. ਗੁਰਤੇਜ ਗਿੱਲ ਤੇ ਹੋਰਾਂ ਨੇ ਮੀਟਿੰਗ ਉਪਰੰਤ 25 ਦੇ ਬੰਦ ਦੀ ਪੁਰਜ਼ੋਰ ਹਮਾਇਤ ਕਰਦਿਆਂ ਕੋਰਟ ਕੈਬਨ ਬੰਦ ਰੱਖਣ ਦਾ ਐਲਾਨ ਕੀਤਾ ਹੈ। 

ਟਰੇਡ, ਵਪਾਰੀ, ਮਜ਼ਦੂਰ ਜਥੇਬੰਦੀਆਂ ਵੱਲੋਂ ਕਿਸਾਨਾਂ ਦੇ ਸਾਥ ਦਾ ਐਲਾਨ

ਜਗਰਾਉਂ (ਪੱਤਰ ਪ੍ਰੇਰਕ): ਸਬ-ਡਿਵੀਜ਼ਨ ਨਾਲ ਸਬੰਧਤ ਟਰੇਡ ਯੂਨੀਅਨਾਂ, ਦੁਕਾਨਦਾਰ ਐਸੋਸੀਏਸ਼ਨਾਂ, ਵਪਾਰੀ ਸੰਗਠਨ, ਆੜ੍ਹਤੀ ਐਸੋਸੀਏਸ਼ਨ ਆਦਿ ਨੇ 25 ਸਤੰਬਰ ਦੇ ਬੰਦ ਦੀ ਹਮਾਇਤ ਕਰਦਿਆਂ ਸਾਰੇ ਕਾਰੋਬਾਰ ਬੰਦ ਰੱਖਣ ਦਾ ਫ਼ੈਸਲਾ ਕੀਤਾ ਅਤੇ ਨਾਨਕਸਰ ਨੇੜੇ ਮੁੱਖ ਮਾਰਗ ’ਤੇ ਕੀਤੇ ਜਾ ਰਹੇ ਸੜਕ ਜਾਮ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All