ਸ਼ਹਾਦਤ ਨੂੰ ਸਿਜਦਾ

ਕਾਰਗਿਲ ’ਚ ਸ਼ਹੀਦ ਹੋਏ ਪਲਵਿੰਦਰ ਸਿੰਘ ਦਾ ਸਸਕਾਰ

ਕਾਰਗਿਲ ’ਚ ਸ਼ਹੀਦ ਹੋਏ ਪਲਵਿੰਦਰ ਸਿੰਘ ਦਾ ਸਸਕਾਰ

ਪਲਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕੈਬਨਿਟ ਮੰਤਰੀ ਭਾਰਤ ਭੂਸ਼ਨ।

ਜੋਗਿੰਦਰ ਸਿੰਘ ਓਬਰਾਏ
ਦੋਰਾਹਾ, 10 ਜੁਲਾਈ

ਕਾਰਗਿਲ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਸਿਪਾਹੀ ਪਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਇਥੋਂ ਦੇ ਨੇੜਲੇ ਪਿੰਡ ਰਾਮਪੁਰ ਵਿੱਚ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪਲਵਿੰਦਰ ਸਿੰਘ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ, ਪਾਇਲ ਦੇ ਵਿਧਾਇਕ ਲਖ਼ਬੀਰ ਸਿੰਘ ਲੱਖਾ, ਐੱਸਡੀਐੱਮ ਗੀਤਿਕਾ ਸਿੰਘ, ਪਰਿਵਾਰਕ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪਲਵਿੰਦਰ ਸਿੰਘ ਸਮਰਾਲਾ ਨੇੜਲੇ ਪਿੰਡ ਢੀਂਡਸਾ ਦਾ ਵਸਨੀਕ ਸੀ। ਬੀਤੀ 22 ਜੂਨ ਨੂੰ ਉਹ ਆਪਣੇ ਸੀਨੀਅਰ ਅਫ਼ਸਰ ਨਾਲ ਕਿਤੇ ਜਾ ਰਿਹਾ ਸੀ ਤਾਂ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਕੇ ਨਹਿਰ ਵਿੱਚ ਜਾ ਡਿੱਗੀ। ਉਸ ਦੇ ਵੱਡੇ ਭਰਾ ਜਗਪ੍ਰੀਤ ਸਿੰਘ ਨੇ ਦੱਸਿਆ ਕਿ ਪਲਵਿੰਦਰ 2010 ਵਿੱਚ ਫੌਜ ਵਿਚ ਭਰਤੀ ਹੋਇਆ ਸੀ। ਉਸ ਦੇ ਪਿਤਾ ਨੇ ਵੀ 24 ਸਾਲ ਫੌਜ ਦੀ ਨੌਕਰੀ ਕੀਤੀ ਸੀ। ਜਗਪ੍ਰੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਪਰਿਵਾਰ ਦੀ ਮਦਦ ਕਰਨ ਅਤੇ ਉਨ੍ਹਾਂ ਦੇ ਛੋਟੇ ਭਰਾ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਸ੍ਰੀ ਆਸ਼ੂ ਨੇ ਮੁੱਖ ਮੰਤਰੀ ਤਰਫੋਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All