ਫਰਨੀਚਰ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਫਰਨੀਚਰ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਅੱਗ ਲੱਗਣ ਕਾਰਨ ਨੁਕਸਾਨੀ ਗਈ ਫਰਨੀਚਰ ਦੀ ਦੁਕਾਨ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ

ਲੁਧਿਆਣਾ, 29 ਨਵੰਬਰ

ਥਾਣਾ ਹੈਬੋਵਾਲ ਦੇ ਇਲਾਕੇ ਜੋਸ਼ੀ ਨਗਰ ਸਥਿਤ ਖੰਨਾ ਸੋਫਾ ਅਤੇ ਫਰਨੀਚਰ ਦੀ ਦੁਕਾਨ ਨੂੰ ਦੁਪਹਿਰ ਸਮੇਂ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਅੱਗ ਦੁਪਹਿਰ ਸਮੇਂ ਉਸ ਵਕਤ ਲੱਗੀ ਜਦੋਂ ਦੁਕਾਨ ਸਾਹਮਣੇ ਇੱਕ ਖਾਲੀ ਪਲਾਟ ਵਿੱਚ ਕਬਾੜ ਨੂੰ ਅੱਗ ਲਗਾਈ ਗਈ ਸੀ। ਹਵਾ ਚੱਲਣ ਨਾਲ ਅੱਗ ਦੁਕਾਨ ਅੰਦਰ ਆ ਗਈ ਅਤੇ ਮਿੰਟਾਂ ਵਿੱਚ ਹੀ ਫੈਲ ਗਈ। ਦੁਕਾਨ ਦਾ ਮਾਲਕ ਰਾਜੇਸ਼ ਖੰਨਾ ਘਟਨਾ ਸਮੇਂ ਬਾਹਰ ਗਿਆ ਹੋਇਆ ਸੀ। ਇਸ ਦੌਰਾਨ ਆਲੇ-ਦੁਆਲੇ ਦੇ ਲੋਕਾਂ ਨੇ ਬਾਲਟੀਆਂ ਨਾਲ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਸਫਲ ਨਹੀਂ ਹੋਏ। ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਨੇ ਆ ਕੇ ਅੱਗ ’ਤੇ ਕਾਬੂ ਪਾਇਆ। ਰਾਜੇਸ਼ ਖੰਨਾ ਨੇ ਦੱਸਿਆ ਹੈ ਕਿ ਦੁਕਾਨ ਅੰਦਰ ਪਿਆ ਫਰਨੀਚਰ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All