ਗੱਜਣਮਾਜਰਾ ਵੱਲੋਂ 28.95 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਅਹਿਮਦਗੜ੍ਹ, 2 ਮਈ
‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਹਲਕਾ ਅਮਰਗੜ੍ਹ ਦੇ ਵਿਧਾਇਕ ਸਵੰਤ ਸਿੰਘ ਗੱਜਣਮਾਜਰਾ ਨੇ ਪਿੰਡ ਚੁਪਕਾ, ਉਮਰਪੁਰਾ, ਨੱਥੂਮਾਜਰਾ ਅਤੇ ਬੌੜ ਹਾਈ ਖੁਰਦ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 28.95 ਲੱਖ ਤੋਂ ਵੱਧ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਵਿਧਾਇਕ ਗੱਜਣਮਾਜਰਾ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਚੁਪਕਾ ’ਚ ਕਰੀਬ 3.25 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਉਮਰਪੁਰਾ ’ਚ ਕਰੀਬ ਚਾਰ ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੱਥੋਮਾਜਰਾ ’ਚ ਕਰੀਬ 7.36 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਕਮਰੇ ਦਾ ਨਵੀਨੀਕਰਨ ਅਤੇ ਪਖਾਨੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੌੜਹਾਈ ਖੁਰਦ ਵਿੱਚ ਕਰੀਬ 13.43 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕਮਰੇ ਦੀ ਉਸਾਰੀ, ਚਾਰਦੀਵਾਰੀ ਅਤੇ ਪਾਖਾਨੇ ਦੀ ਉਸਾਰੀ ਦਾ ਉਦਘਾਟਨ ਕੀਤਾ। ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਸਕੂਲਾਂ ਦੀ ਬਿਹਤਰੀ ਲਈ ਹੋਰ ਗਰਾਂਟਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸਰਪੰਚ ਹਰਕਮਲ ਸਿੰਘ ਧਾਲੀਵਾਲ, ਵਿਧਾਇਕ ਪੀਏ ਅਭੀਜੋਤ ਸਿੰਘ, ਸਾਬਕਾ ਡਿਪਟੀ ਡਾਇਰੈਕਟਰ ਚਰਨਜੀਤ ਸਿੰਘ, ਸਿਕੰਦਰ ਸਿੰਘ, ਪ੍ਰਿੰਸੀਪਲ ਕਿਰਨ ਬਾਲਾ, ਹੈੱਡਮਾਸਟਰ ਗੁਰਜੰਟ ਸਿੰਘ, ਸਹਾਇਕ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਮੁਹੰਮਦ ਅਸਦ, ਬੀਐੱਨਓ ਮੁਹੰਮਦ ਇਮਰਾਨ, ਬੀਐੱਨਓ ਜਾਹਿਦ ਸ਼ਫੀਕ, ਕੰਪਿਊਟਰ ਫੈਕਲਟੀ ਜਗਦੀਪ ਸਿੰਘ ਤੋਂ ਇਲਾਵਾ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ।
