ਗਲਾਡਾ ਨੇ ਗੈਰਕਾਨੂੰਨੀ ਕਲੋਨੀਆਂ ਖ਼ਿਲਾਫ਼ ਸ਼ਿਕੰਜਾ ਕੱਸਿਆ

ਲਾਡੀਆਂ ਕਲਾਂ ਇਲਾਕੇ ’ਚ ਰਿਹਾਇਸ਼ੀ ਕਲੋਨੀ ’ਤੇ ਲਾਈ ਰੋਕ

ਗਲਾਡਾ ਨੇ ਗੈਰਕਾਨੂੰਨੀ ਕਲੋਨੀਆਂ ਖ਼ਿਲਾਫ਼ ਸ਼ਿਕੰਜਾ ਕੱਸਿਆ

ਨਾਜਾਇਜ਼ ਕਲੋਨੀਆਂ ’ਤੇ ਕਾਰਵਾਈ ਕਰਦੇ ਹੋਏ ਗਲਾਡਾ ਅਧਿਕਾਰੀ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਦਸੰਬਰ

ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ (ਗਲਾਡਾ) ਵੱਲੋਂ ਅੱਜ ਲੁਧਿਆਣਾ ਦੇ ਲਾਡੀਆਂ ਕਲਾਂ ਇਲਾਕੇ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਕੱਟੀ ਜਾ ਰਹੀ ਕਲੋਨੀ ਦੇ ਵਿਰੁੱਧ ਕਾਰਵਾਈ ਕੀਤੀ ਗਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਸਿੰਘ ਨੇ ਜ਼ਿਲ੍ਹੇ ਵਿੱਚ ਗੈਰਕਾਨੂੰਨੀ ਰਿਹਾਇਸ਼ੀ ਕਲੋਨੀਆਂ ਵਿਕਸਤ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਲੋਨਾਈਜ਼ਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣਾ ਕਾਰੋਬਾਰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣਾ ਚਾਹੁੰਦੇ ਹਨ ਤਾਂ ਉਹ ਕਾਨੂੰਨੀ ਰਾਹ ਅਪਣਾਉਣ ਅਤੇ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ (ਗਲਾਡਾ) ਤੋਂ ਆਪਣਾ ਲਾਇਸੈਂਸ ਜਾਰੀ ਕਰਵਾਉਣ।

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਦੱਸਿਆ ਕਿ ਅੱਜ ਲਾਡੀਆਂ ਕਲਾਂ ਵਿੱਚ ਸ਼ਿਵ ਸ਼ਕਤੀ ਐਨਕਲੇਵ ਨਾਮ ਦੀ ਇੱਕ ਉਸਾਰੀ ਅਧੀਨ ਕਲੋਨੀ ਨੂੰ ਢਾਹ ਦਿੱਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਹ ਆਪਣੇ ਲਾਇਸੈਂਸ ਲੈਣ ਵਿੱਚ ਅਸਫ਼ਲ ਰਹਿੰਦੇ ਹਨ ਤਾਂ ਸਰਕਾਰ ਵੱਲੋਂ ਅਜਿਹੀਆਂ ਸਾਰੀਆਂ ਨਾਜਾਇਜ਼ ਕਲੋਨੀਆਂ ਨੂੰ ਵੀ ਢਾਹ ਦਿੱਤਾ ਜਾਵੇਗਾ।

ਸੰਦੀਪ ਕੁਮਾਰ ਨੇ ਦੱਸਿਆ ਕਿ ਅਜਿਹੇ ਕਲੋਨਾਈਜ਼ਰ ਗਲਾਡਾ ਕੋਲ ਆਪਣੇ ਲਾਇਸੈਂਸ ਲਈ ਅਪਲਾਈ ਕਰ ਸਕਦੇ ਹਨ ਅਤੇ ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਇਹ ਲਾਇਸੈਂਸ ਬਿਨਾਂ ਕਿਸੇ ਮੁਸ਼ਕਲ ਦੇ ਜਾਰੀ ਕੀਤੇ ਜਾਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਜਾਇਜ਼ ਲਾਇਸੈਂਸ ਤੋਂ ਬਿਨਾਂ ਉਸਾਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਵਿਰੁੱਧ ਸਖ਼ਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All