ਬ੍ਰਿਟਿਸ਼ ਕਾਨਵੈਂਟ ਸਕੂਲ ’ਚ ਗਾਂਧੀ ਜੈਅੰਤੀ ਤੇ ਦਸਹਿਰਾ ਮਨਾਇਆ
ਬ੍ਰਿਟਿਸ਼ ਕਾਨਵੈਂਟ ਸਕੂਲ ਫ਼ਤਹਿਪੁਰ ਵਿੱਚ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ, ਉੱਪ ਪ੍ਰਧਾਨ ਨਵੇਰਾ ਜੌਲੀ ਅਤੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਗਾਂਧੀ ਜਯੰਤੀ ਅਤੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਸੀਨੀਅਰ ਵਿਦਿਆਰਥੀਆਂ ਨੇ ਆਪਣੇ ਭਾਸ਼ਣ ਰਾਹੀਂ ਮਹਾਤਮਾ ਗਾਂਧੀ ਦੇ ਪ੍ਰੇਰਨਾ ਦਾਇਕ ਜੀਵਨ ਦਰਸ਼ਨ ਨੂੰ ਉਜਾਗਰ ਕਰਕੇ ਕੀਤੀ। ਵਿਦਿਆਰਥੀਆਂ ਨੇ ਆਪਣੇ ਭਾਸ਼ਣ ਰਾਹੀਂ ਰਮਾਇਣ ਤੇ ਭਗਵਾਨ ਰਾਮ ਦੇ ਧਾਰਮਿਕ ਕਰਤੱਵ ਤੇ ਸ਼ਰਧਾ ਦੇ ਆਦਰਸ਼ਾਂ ਤੇ ਵਿਚਾਰ ਪੇਸ਼ ਕੀਤੇ। ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਅਤੇ ਗੀਤਾਂ ਦੀ ਪੇਸ਼ਕਾਰੀ ਕੀਤੀ ਗਈ।
ਜੂਨੀਅਰ ਵਿਦਿਆਰਥੀਆਂ ਵੱਲੋਂ ਵੀ ਮਹਾਤਮਾ ਗਾਂਧੀ ਸਬੰਧੀ ਕਵਿਤਾਵਾਂ ਅਤੇ ਹੋਰ ਗਤੀਵਿਧੀਆਂ ਦੀ ਪੇਸ਼ਕਾਰੀ ਕੀਤੀ ਗਈ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਬੱਚਿਆਂ ਨੂੰ ਦੱਸਿਆ ਕਿ ਦੁਸ਼ਹਿਰੇ ਦਾ ਤਿਉਹਾਰ ਧਾਰਮਿਕ ਅਤੇ ਸੱਭਿਆਚਾਰਕ ਤਿਉਹਾਰ ਹੈ ਜੋ ਕਿ ਬੁਰਾਈ ਦੇ ਉੱਪਰ ਅੱਛਾਈ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਆਪਣੇ ਅੰਦਰ ਦੀਆਂ ਬੁਰਾਈਆਂ ਦੂਰ ਕਰਕੇ ਆਪਣੇ ਆਪ ਨੂੰ ਚੰਗਾ ਇਨਸਾਨ ਬਣਨ ਦੀ ਪ੍ਰੇਰਨਾ ਦਿੰਦਾ ਹੈ। ਮੀਡੀਆ ਇੰਚਾਰਜ ਸਰਬਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਐਕਟੀਵਿਟੀ ਅਧਿਆਪਕਾਂ ਨਾਲ ਨਿਰਮਲ ਕੌਰ, ਨਰਿੰਦਰ ਕੌਰ, ਮੁਸਕਾਨ, ਨਿਸ਼ਾ ਸੋਫਤ, ਜਸਤਿੰਦਰ ਕੌਰ, ਰਾਜਵੀਰ ਕੌਰ, ਕਮਲਪ੍ਰੀਤ ਕੌਰ, ਜਗਰੂਪ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।