DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਾਂਧੀ ਜੈਅੰਤੀ ਤੇ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ

ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ 

  • fb
  • twitter
  • whatsapp
  • whatsapp
featured-img featured-img
ਮਹਾਤਮਾ ਗਾਂਧੀ ਦੀ ਤਸਵੀਰ ’ਤੇ ਫੁੱਲ ਭੇਟ ਕਰਦੇ ਹੋਏ ਸਾਬਕਾ ਜ਼ਿਲ੍ਹਾ ਪ੍ਰਧਾਨ ਪਵਨ ਦੀਵਾਨ ਤੇ ਹੋਰ। -ਫੋਟੋ: ਵਰਮਾ
Advertisement

ਮਹਾਤਮਾ ਗਾਂਧੀ ਦਾ 156ਵਾਂ ਅਤੇ ਲਾਲ ਬਹਾਦਰ ਸ਼ਾਸਤਰੀ ਸਵਰਗੀ ਪ੍ਰਧਾਨ ਮੰਤਰੀ ਦਾ 121ਵਾਂ ਜਨਮ ਦਿਨ ਅੱਜ ਵੱਖ-ਵੱਖ ਥਾਵਾਂ ਤੇ ਮਨਾਇਆ ਗਿਆ ਜਿਸ ਵਿੱਚ ਆਗੂਆਂ ਨੇ ਦੋਹਾਂ ਸਖ਼ਸ਼ੀਅਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਮਹਾਤਮਾ ਗਾਂਧੀ ਦੀ 156ਵੀਂ ਜਯੰਤੀ ਮੌਕੇ ਕਾਂਗਰਸੀ ਵਰਕਰਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਦੀ ਅਗਵਾਈ ਹੇਠ ਸਰਾਭਾ ਨਗਰ ਵਿੱਚ ਸਮਾਗਮ ਦੌਰਾਨ ਪਵਨ ਦੀਵਾਨ ਨੇ ਕਿਹਾ ਕਿ ਗਾਂਧੀ ਜੀ ਦਾ ਜੀਵਨ ਸੱਚਾਈ, ਅਹਿੰਸਾ ਅਤੇ ਸਾਦਗੀ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਦੀ ਵਿਚਾਰਧਾਰਾ ਅਤੇ ਆਦਰਸ਼ਾਂ ਉੱਪਰ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ ਉਪਰ ਵੀ ਰੋਸ਼ਨੀ ਪਾਈ। ਇਸ ਦੌਰਾਨ ਇੰਦਰਜੀਤ ਕਪੂਰ, ਰੋਹਿਤ ਪਾਹਵਾ, ਨੀਰਜ ਬਿਰਲਾ, ਜੋਗਿੰਦਰ ਸਿੰਘ ਜੰਗੀ, ਤਰਸੇਮ ਲਾਲ, ਰਾਜੀਵ ਕਪੂਰ, ਮਨੂ ਚੌਧਰੀ, ਅਨੂਪ ਸਿੰਘ, ਮੁਨੀਸ਼ ਸੂਦ ਵੱਲੋਂ ਵੀ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

Advertisement

ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਵੱਲੋਂ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਸਰਪ੍ਰਸਤੀ ਹੇਠ ਰਾਜਗੁਰੂ ਨਗਰ ਵਿੱਚ ਹੋਏ ਸਮਾਗਮ ਦੌਰਾਨ ਰਜਨੀ ਬਾਵਾ, ਅਰਜੁਨ ਬਾਵਾ, ਮਨਜੋਤ ਬਾਵਾ, ਮਹੇਸ਼ ਮੁਨੀ ਅਤੇ ਸੰਜੈ ਠਾਕੁਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸ੍ਰੀ ਬਾਵਾ ਨੇ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੇ ਅਹਿੰਸਾ ਦਾ ਰਸਤਾ ਅਖ਼ਤਿਆਰ ਕਰਕੇ ਆਜ਼ਾਦੀ ਦੀ ਲੜਾਈ ਲਈ ਮੋਹਰੀ ਰੋਲ ਅਦਾ ਕੀਤਾ ਅਤੇ 1942 ਵਿੱਚ "ਭਾਰਤ ਛੋਡੋ ਅੰਦੋਲਨ" ਸ਼ੁਰੂ ਕਰਕੇ ਸਵਦੇਸ਼ੀ ਵਸਤਾਂ ਦੀ ਵਰਤੋਂ ਕਰਨ ਲਈ ਭਾਰਤੀਆਂ ਨੂੰ ਪ੍ਰੇਰਿਆ। ਉਨ੍ਹਾਂ ਲਾਲ ਬਹਾਦਰ ਸ਼ਾਸਤਰੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਜੀਵਨ ਦੀ ਸੱਚਾਈ, ਸਾਦਗੀ, ਸਪੱਸ਼ਟਤਾ ਦੇਸ਼ ਵਾਸੀਆਂ ਨੂੰ ਖਾਸ ਕਰਕੇ ਸਿਆਸੀ ਲੋਕਾਂ ਲਈ ਵੱਡੀ ਪ੍ਰੇਰਨਾ ਹੈ।

Advertisement

Advertisement
×