ਬ੍ਰਿਟਿਸ਼ ਕਾਨਵੈਂਟ ਸਕੂਲ ’ਚ ਗਣੇਸ਼ ਚਤੁਰਥੀ ਮਨਾਈ
ਬ੍ਰਿਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ, ਉੱਪ ਪ੍ਰਧਾਨ ਨਵੇਰਾ ਜੌਲੀ ਅਤੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਸਕੂਲ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਅਤੇ ਬੜੇ ਹੀ ਉਤਸ਼ਾਹ ਨਾਲ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਰਥਨਾ ਸਭਾ ਵਿੱਚ ਆਪਣੇ ਭਾਸ਼ਣ ਦੁਆਰਾ ਸ੍ਰੀ ਗਣੇਸ਼ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।
ਜੂਨੀਅਰ ਵਿਭਾਗ ਦੇ ਵਿਦਿਆਰਥੀਆਂ ਨੇ ਪੇਂਟਿੰਗ ਮੁਕਾਬਲੇ ਵਿੱਚ ਵੱਧ ਚੜ ਕੇ ਹਿੱਸਾ ਲੈਂਦਿਆਂ ਸ੍ਰੀ ਗਣੇਸ਼ ਦੇ ਵੱਖ ਵੱਖ ਸਰੂਪ ਬਣਾਏ। ਇਸ ਸਮੇਂ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼੍ਰੀ ਗਣੇਸ਼ ਜੀ ਦੇ ਸਰੂਪ ਦੀ ਸ਼ਰਧਾ ਸਹਿਤ ਆਰਤੀ ਕੀਤੀ। ਬੱਚਿਆਂ ਵੱਲੋਂ 'ਦੇਵਾ ਸ੍ਰੀ ਗਣੇਸ਼ਾ ' ਗੀਤ 'ਤੇ ਡਾਂਸ ਕੀਤਾ ਗਿਆ। ਇਸ ਦੇ ਨਾਲ ਹੀ 'ਹੇ ਪ੍ਰਭੂ ਹਮ ਬੱਚੇ ਤੇਰੇ' ਗਰੁੱਪ ਗੀਤ ਆਪਣੀ ਸੁਰੀਲੀ ਆਵਾਜ਼ ਵਿੱਚ ਪੇਸ਼ ਕੀਤਾ। ਇਸ ਮੌਕੇ ਪ੍ਰਿੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਗਣੇਸ਼ ਚਤੁਰਥੀ ਦਾ ਮਹੱਤਵ ਪੌਰਾਣਿਕ ਮਾਨਤਾਵਾਂ ਦੇ ਅਨੁਸਾਰ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦੇ ਪੁੱਤਰ ਭਗਵਾਨ ਗਣੇਸ਼ ਦਾ ਜਨਮ ਹੋਇਆ ਸੀ ਅਤੇ ਭਗਵਾਨ ਸ੍ਰੀ ਗਣੇਸ਼ ਨੂੰ ਦੇਵਤਿਆਂ ਵਿੱਚੋਂ ਸਭ ਤੋਂ ਵਧ ਬੁੱਧੀਮਾਨ ਮੰਨਿਆ ਗਿਆ ਹੈ। ਮੀਡੀਆ ਇੰਚਾਰਜ ਸਰਬਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਅਧਿਆਪਕ ਗਗਨਪ੍ਰੀਤ ਕੌਰ, ਸੰਦੀਪ ਕੌਰ, ਤਰਨਜੀਤ ਕੌਰ, ਸਤਬੀਰ ਕੌਰ, ਨਰਜੀਤ ਕੌਰ, ਰਿਚਾ ਬੈਕਟਰ, ਮੁਸਕਾਨ ਤੇ ਵਿਦਿਆਰਥੀ ਹਾਜ਼ਰ ਸਨ।