ਜੇਲ੍ਹ ’ਚ ਬੰਦ ਗੈਂਗਸਟਰ ਨੇ ਦਿੱਤੀਆਂ ਧਮਕੀਆਂ
ਕੇਂਦਰੀ ਜੇਲ੍ਹ ਵਿੱਚ ਬੰਦ ਇੱਕ ਗੈਂਗਸਟਰ ਵੱਲੋਂ ਇੱਕ ਵਿਅਕਤੀ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ। ਇਸ ਸਬੰਧੀ ਥਾਣਾ ਦੁੱਗਰੀ ਦੀ ਪੁਲੀਸ ਨੇ ਗੈਂਗਸਟਰ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੇਜ਼-2, ਦੁੱਗਰੀ ਵਾਸੀ ਗਗਨਦੀਪ ਸਿੰਘ...
Advertisement
ਕੇਂਦਰੀ ਜੇਲ੍ਹ ਵਿੱਚ ਬੰਦ ਇੱਕ ਗੈਂਗਸਟਰ ਵੱਲੋਂ ਇੱਕ ਵਿਅਕਤੀ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ। ਇਸ ਸਬੰਧੀ ਥਾਣਾ ਦੁੱਗਰੀ ਦੀ ਪੁਲੀਸ ਨੇ ਗੈਂਗਸਟਰ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੇਜ਼-2, ਦੁੱਗਰੀ ਵਾਸੀ ਗਗਨਦੀਪ ਸਿੰਘ ਦਾ ਗੈਂਗਸਟਰ ਗੌਰਵ ਸ਼ਰਮਾ ਨਾਲ ਪੈਸਿਆਂ ਦਾ ਲੈਣ ਦੇਣ ਸੀ ਤੇ ਜਿਸ ਦਾ ਵਿਆਜ਼ ਉਹ ਭਰ ਰਿਹਾ ਹੈ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਗੋਰੂ ਬੱਚਾ ਦੇ ਜੇਲ੍ਹ ਜਾਣ ਮਗਰੋਂ ਵੀ ਉਸ ਦੇ ਬੰਦੇ ਪੈਸੇ ਲੈ ਕੇ ਜਾਂਦੇ ਰਹੇ ਹਨ। ਉਸ ਨੇ ਸ਼ਿਕਾਇਤ ਦਿੱਤੀ ਹੈ ਕਿ ਜੇਲ੍ਹ ਦੇ ਲੈਂਡਲਾਈਨ ਫੋਨ ਤੋਂ ਉਸ ਦੇ ਮੋਬਾਈਲ ’ਤੇ ਕਾਲ ਕਰਕੇ ਗੌਰਵ ਸ਼ਰਮਾ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੇ ਗੈਂਗਸਟਰ ਗੌਰਵ ਸ਼ਰਮਾ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ।
Advertisement
Advertisement