ਗਾਰਡਨ ਵੈਲੀ ਸਕੂਲ ਦੀ ਟੀਮ ਧੁੱਸੀ ਬੰਨ੍ਹ ’ਤੇ ਸੇਵਾ ਲਈ ਪੁੱਜੀ
ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਸਾਰੇ ਡਰਾਈਵਰ ਤੇ ਕੰਡਕਟਰ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਟੀਮ ਵਜੋਂ ਇਕੱਠੇ ਹੋ ਕੇ ਸੇਵਾ ਕਰਨ ਪੁੱਜੇ। ਇਸ ਮੌਕੇ ਸਕੂਲ ਪ੍ਰਿੰਸਿਪਲ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਸਮਾਜ ਪ੍ਰਤੀ ਆਪਣਾ ਫਰਜ਼ ਨਿਭਾਉਣਾ ਹਰੇਕ ਦਾ...
Advertisement
ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਸਾਰੇ ਡਰਾਈਵਰ ਤੇ ਕੰਡਕਟਰ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਟੀਮ ਵਜੋਂ ਇਕੱਠੇ ਹੋ ਕੇ ਸੇਵਾ ਕਰਨ ਪੁੱਜੇ। ਇਸ ਮੌਕੇ ਸਕੂਲ ਪ੍ਰਿੰਸਿਪਲ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਸਮਾਜ ਪ੍ਰਤੀ ਆਪਣਾ ਫਰਜ਼ ਨਿਭਾਉਣਾ ਹਰੇਕ ਦਾ ਧਰਮ ਹੈ, ਸਤਲੁਜ ਦਰਿਆ ’ਚ ਪਾਣੀ ਦੇ ਵਧਦੇ ਪੱਧਰ ਕਾਰਨ ਲੋਕਾਂ ਦੀ ਸੁਰੱਖਿਆ ਲਈ ਬੰਨ੍ਹ ਦੀ ਮਜ਼ਬੂਤੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਹਮੇਸ਼ਾਂ ਵਿਦਿਆਰਥੀਆਂ, ਸਟਾਫ਼ ਅਤੇ ਇਲਾਕਾ ਨਿਵਾਸੀਆਂ ਨੂੰ ਸਮਾਜਿਕ ਕਾਰਜਾਂ ਲਈ ਪ੍ਰੇਰਿਤ ਕਰਦਾ ਹੈ ਤਾਂ ਜੋ ਸਭ ਵਿਚ ਸੇਵਾ ਦਾ ਭਾਵ ਬਣਿਆ ਰਹੇ।
Advertisement
Advertisement
×