DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ

‘ਆਪ’ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਾਏ

  • fb
  • twitter
  • whatsapp
  • whatsapp
featured-img featured-img
ਜਗਰਾਉਂ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ।
Advertisement

ਪੰਜਾਬ ਰੋਡਵੇਜ਼, ਪਨਬੱਸ, ਪੀ ਆਰ ਟੀ ਸੀ ਕੰਟਰੈਕਟ ਵਰਕਰ’ਜ਼ ਯੂਨੀਅਨ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸੂਬੇ ਦੇ 27 ਡਿਪੂਆਂ ਦੇ ਗੇਟਾਂ ’ਤੇ ਰੈਲੀਆਂ ਕੀਤੀਆਂ ਗਈਆਂ।

ਸਥਾਨਕ ਜਗਰਾਉਂ ਡਿਪੂ ਦੇ ਗੇਟ ਤੇ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਜੁਆਇੰਟ ਸਕੱਤਰ ਜਲੌਰ ਸਿੰਘ ਤਿਹਾੜਾ ਨੇ ਆਖਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਠੇਕੇਦਾਰੀ ਸਿਸਟਮ ਨੂੰ ਰੱਦ ਕਰ ਕੇ ਮੁਲਾਜ਼ਮਾਂ ਨੂੰ ਸਿੱਧੇ ਤੌਰ ’ਤੇ ਪੂਰੀਆਂ ਤਨਖਾਹਾਂ ਦੇਣ ਦੇ ਵਾਅਦੇ ਕੀਤੇ ਸਨ ਪਰ ਵੋਟਾਂ ਲੈ ਕੇ ਸਰਕਾਰ ਬਣਨ ਮਗਰੋਂ ਤੌਰ ਤਰੀਕੇ ਹੀ ਬਦਲ ਗਏ ਹਨ। ਉਨ੍ਹਾਂ ਕਿਹਾ ਕਿ ਲੰਘੇ ਕਰੀਬ ਚਾਰਾਂ ਸਾਲਾਂ ਵਿੱਚ ਮੁਲਾਜ਼ਮਾਂ ਮੰਗਾਂ ਬਾਰੇ ਸਰਕਾਰ ਨਾਲ ਕਰੀਬ 70 ਮੀਟਿੰਗਾਂ ਹੋ ਚੁੱਕੀਆਂ ਹਨ, ਜਿਨ੍ਹਾਂ ’ਚ ਮੰਨੀਆਂ ਮੰਗਾਂ ਵੀ ਲਾਗੂ ਨਹੀਂ ਕੀਤੀਆਂ ਗਈਆਂ। ਹੁਣ ਲਾਰੇ ਲਾ ਸਮਾਂ ਲੰਘਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਕਮੇਟੀਆਂ ਗਠਿਤ ਕਰ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ। ਪ੍ਰਧਾਨ ਦਵਿੰਦਰ ਸਿੰਘ ਭੀਮ ਅਤੇ ਜਨਰਲ ਸਕੱਤਰ ਹਰਮਿੰਦਰ ਸਿੰਘ ਸਿੱਧੂ ਨੇ ਆਖਿਆ ਕਿ 24 ਜੂਨ ਦੀ ਮੀਟਿੰਗ ਵਿੱਚ ਸਰਕਾਰ ਨੇ 10 ਦਿਨ ਦਾ ਸਮਾਂ ਮੰਗਿਆ ਸੀ ਕਿ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਖਰੜਾ ਤਿਆਰ ਕੀਤਾ ਜਾਵੇਗਾ ਪਰ ਕੁੱਝ ਵੀ ਨਹੀਂ ਕੀਤਾ, ਜਿਸ ਕਾਰਨ ਸਰਕਾਰ ਦੀ ਮਨਸ਼ਾ ਸਾਫ ਹੋ ਗਈ ਹੈ। ਜੇਕਰ ਸਰਕਾਰ ਨੇ ਰਵੱਈਆ ਨਾ ਬਦਲਿਆ ਤਾਂ 3 ਅਗਸਤ ਤੋਂ 5 ਅਗਸਤ ਤੱਕ ਮੁਕੰਮਲ ਹੜਤਾਲ ਕਰ ਕੇ ਵਿਭਾਗ ਦੇ ਮੰਤਰੀ ਅਤੇ ਮੁੱਖ ਮੰਤੀ ਦੀ ਰਿਹਾਇਸ਼ ਅੱਗੇ ਧਰਨੇ ਦਿੱਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਵਿਭਾਗ ਦੀ ਹੋਵੇਗੀ। ਰੈਲੀ ਨੂੰ ਬੂਟਾ ਸਿੰਘ,ਮਨਦੀਪ ਸਿੰਘ ਜੱਜ ਸਿੰਘ ਅਤੇ ਗੁਰਭੇਜ ਸਿੰਘ ਨੇ ਸੰਬੋਧਨ ਕੀਤਾ।

Advertisement

Advertisement
Advertisement
×