GHG Academy: ਜੀ ਐੱਚ ਜੀ ਅਕੈਡਮੀ ਨੇ ਕਰਾਟੇ ਚੈਂਪੀਅਨਸ਼ਿਪ ਜਿੱਤੀ
ਇੱਥੇ ਕੋਠੇ ਬੱਗੂ ਸਥਿਤ ਸੀਨੀਅਰ ਸੈਕੰਡਰੀ ਸਕੂਲ ਜੀ ਐੱਚ ਜੀ ਅਕੈਡਮੀ ਨੇ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਆਏ ਲਗਪਗ 210 ਵਿਦਿਆਰਥੀਆਂ ਵਿਚਕਾਰ ਅਕੈਡਮੀ ਦੇ ਵਿਦਿਆਰਥੀਆਂ ਨੇ...
ਇੱਥੇ ਕੋਠੇ ਬੱਗੂ ਸਥਿਤ ਸੀਨੀਅਰ ਸੈਕੰਡਰੀ ਸਕੂਲ ਜੀ ਐੱਚ ਜੀ ਅਕੈਡਮੀ ਨੇ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਆਏ ਲਗਪਗ 210 ਵਿਦਿਆਰਥੀਆਂ ਵਿਚਕਾਰ ਅਕੈਡਮੀ ਦੇ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਖਿਡਾਰੀਆਂ ਨੇ ਕੁੱਲ 22 ਮੈਡਲ ਜਿੱਤੇ। ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਅਕੈਡਮੀ ਦੇ ਖਿਡਾਰੀਆਂ ਨੇ ਇਸ ਜ਼ਿਲ੍ਹਾ ਚੈਂਪੀਅਨਸ਼ਿਪ ਵਿੱਚ 15 ਸੋਨੇ, 4 ਚਾਂਦੀ ਅਤੇ 3 ਕਾਂਸੀ ਦੇ ਤਗ਼ਮੇ ਜਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਉਪਲਬਧੀ ਵਿਦਿਆਰਥੀਆਂ ਦੀ ਕਰੜੀ ਮਿਹਨਤ, ਅਨੁਸ਼ਾਸਨ ਅਤੇ ਕੋਚਾਂ ਦੀ ਬਿਹਤਰੀਨ ਰਹਿਨੁਮਾਈ ਦਾ ਨਤੀਜਾ ਹੈ। ਸਕੂਲ ਦੀ ਹੋਣਹਾਰ ਖਿਡਾਰਨ ਗੁਰਲੀਨ ਕੌਰ ਢਿੱਲੋਂ ਦੀ ਚੋਣ ਸੂਬਾ ਪੱਧਰੀ ਕਰਾਟੇ ਮੁਕਾਬਲੇ ਲਈ ਹੋਈ ਹੈ। ਉਸ ਦੀ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣੀ ਹੈ। ਸਕੂਲ ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਨੇ ਜੇਤੂ ਵਿਦਿਆਰਥੀਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

