ਜੀਐੱਚਜੀ ਅਕੈਡਮੀ ਦੀਆਂ ਵਿਦਿਆਰਥਣਾਂ ਦੀ ਝੰਡੀ
ਜਗਰਾਉਂ: ਸਥਾਨਕ ਸੀਨੀਅਰ ਸੈਕੰਡਰੀ ਸਕੂਲ ਜੀਐੱਚਜੀ ਅਕੈਡਮੀ ਦੀਆਂ ਵਿਦਿਆਰਥਣਾਂ ਨੇ ਦਸਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਮੱਲਾਂ ਮਾਰੀਆਂ ਹਨ। ਸਕੂਲ ਦਾ ਨਤੀਜਾ ਸ਼ਾਨਦਾਰ ਤੇ ਸੌ ਫ਼ੀਸਦੀ ਰਿਹਾ ਹੈ। ਅਕੈਡਮੀ ਦੇ ਚੇਅਰਮੈਨ ਗੁਰਮੇਲ ਸਿੰਘ ਮੱਲ੍ਹੀ, ਡਾਇਰੈਕਟਰ ਬਲਜੀਤ ਸਿੰਘ ਮੱਲ੍ਹੀ ਤੇ ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ ਨੇ ਵਧੀਆ ਨਤੀਜੇ ਲਈ ਸਮੂਹ ਸਟਾਫ਼ ਤੇ ਮਿਹਨਤ ਕਰਨ ਵਾਲੇ ਵਿਦਿਆਰਥੀਆਂ ਸਣੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦਸਵੀਂ ਦੇ ਨਤੀਜੇ ਵਿੱਚੋਂ ਜੈਸਮੀਨ ਕੌਰ ਗਿੱਲ 98 ਫ਼ੀਸਦ ਨੰਬਰ ਲੈ ਕੇ ਪਹਿਲੇ ਸਥਾਨ ’ਤੇ ਰਹੀ ਤੇ ਗੁਰਲੀਨ ਕੌਰ ਤੇ ਵੰਸ਼ਿਕਾ 96 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ 'ਤੇ ਜਦਕਿ ਤਾਜਪ੍ਰੀਤ ਕੌਰ ਤੇ ਸਿਮਰਨਪ੍ਰੀਤ ਕੌਰ 95 ਫ਼ੀਸਦ ਅੰਕਾਂ ਨਾਲ ਸਾਂਝੇ ਤੌਰ 'ਤੇ ਤੀਜੇ ਸਥਾਨ 'ਤੇ ਰਹੀਆਂ ਹਨ। ਇਸ ਦੇ ਨਾਲ ਹੀ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚੋਂ ਸੰਦੀਪ ਕੌਰ ਨੇ ਸਾਇੰਸ ਸਟ੍ਰੀਮ ਵਿੱਚੋਂ 95 ਫ਼ੀਸਦ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ ਹੈ। ਪਰਨੀਤ ਕੌਰ 93 ਫ਼ੀਸਦ ਅੰਕਾਂ ਨਾਲ ਨਾਲ ਦੂਜੇ ਤੇ ਦਿਲਜੋਤ ਕੌਰ ਨੇ 92 ਫ਼ੀਸਦ ਨਾਲ ਤੀਜਾ ਸਥਾਨ ਹਾਸਲ ਕੀਤਾ। -ਨਿੱਜੀ ਪੱਤਰ ਪ੍ਰੇਰਕ