ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਘੁੰਮਣ ਦੀ ਧੀ ਨੇ ਚੋਣ ਪ੍ਰਚਾਰ ਮੁਹਿੰਮ ਸੰਭਾਲੀ

ਘਰ ਘਰ ਜਾ ਕੇ ਲੋਕਾਂ ਤੋਂ ਪਿਤਾ ਲਈ ਮੰਗੀਆਂ ਵੋਟਾਂ
ਪਰਉਪਕਾਰ ਸਿੰਘ ਘੁੰਮਣ ਦੀ ਬੇਟੀ ਇਸ਼ਵਿਨ ਕੌਰ ਵੋਟਰਾਂ ਨੂੰ ਸੰਬੋਧਨ ਕਰਦੀ ਹੋਈ।
Advertisement

ਗੁਰਿੰਦਰ ਸਿੰਘ

ਲੁਧਿਆਣਾ, 4 ਜੂਨ

Advertisement

ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਚੋਣ ਮੁਹਿੰਮ ਨੂੰ ਹੁਲਾਰਾ ਦਿੰਦਿਆਂ ਘੁੰਮਣ ਦੀ ਧੀ ਨੇ ਪੂਰੇ ਜ਼ੋਰ ਸ਼ੋਰ ਨਾਲ ਮੁਹਿੰਮ ਸੰਭਾਲ ਲਈ ਹੈ। ਇਸ਼ਿਵਨ ਔਰਤਾਂ ਦੇ ਗਰੁੱਪ ਨਾਲ ਵੱਖ ਵੱਖ ਥਾਈਂ ਮੀਟਿੰਗਾਂ ਕਰਕੇ ਆਪਣੇ ਪਿਤਾ ਲਈ ਵੋਟਾਂ ਮੰਗ ਰਹੀ ਹੈ। ਅੱਜ ਵਾਰਡ 58, 64 ਅਤੇ ਜੇ ਬਲਾਕ ਹਊਸਿੰਗ ਬੋਰਡ ਕਲੋਨੀ ਵਿੱਚ ਕੀਤੀਆਂ ਮੀਟਿੰਗਾਂ ਦੌਰਾਨ ਇਸ਼ਿਵਨ ਨੇ ਕਈ ਮੀਟਿੰਗਾਂ ਨੂੰ ਸੰਬੋਧਨ ਕੀਤਾ।

ਇਸ ਮੁਹਿੰਮ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵੀ ਲਗਾਤਾਰ ਵਰਕਰ ਮੀਟਿੰਗਾਂ ਹੋ ਰਹੀਆਂ ਹਨ ਜਿਨ੍ਹਾਂ ਵਿੱਚ ਹਲਕਾਵਾਰ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਮੀਟਿੰਗਾਂ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਪੜ੍ਹੇ-ਲਿਖੇ ਅਤੇ ਇਮਾਨਦਾਰ ਸ਼ਖ਼ਸੀਅਤਾਂ ਦੇ ਮਾਲਕ ਹਨ। ਉਨ੍ਹਾਂ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਹੈ ਅਤੇ ਉਨ੍ਹਾਂ ਦੀ ਜਿੱਤ ਹਲਕੇ ਦੀ ਜਿੱਤ ਹੋਵੇਗੀ।

ਇਸ ਦੌਰਾਨ ਐਡਵੋਕੇਟ ਘੁੰਮਣ ਨੇ ਕਿਹਾ ਕਿ ਵੱਖ ਵੱਖ ਹਲਕਾ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਸਮਰਥਨ ਨਾਲ ਸਾਡੇ ਹੌਂਸਲੇ ਹੋਰ ਵੱਧ ਗਏ ਹਨ ਅਤੇ ਐਸਾ ਲੱਗ ਰਿਹਾ ਹੈ ਕਿ ਹਲਕਾ ਪੱਛਮੀ ਦੀ ਜਨਤਾ ਇਸ ਵਾਰ ਵੱਖਰੀ ਦਿਸ਼ਾ ਵਿੱਚ ਸੋਚ ਰਹੀ ਹੈ। ਇਸ ਮੌਕੇ ਸਰਬਜੀਤ ਸਿੰਘ ਝਿੰਜਰ, ਦਰਬਾਰਾ ਸਿਘ ਗੁਰੂ, ਕਮਲਜੀਤ ਸਿੰਘ ਰੋਜੀ ਬਰਕੰਦੀ, ਬਾਬਾ ਅਜੀਤ ਸਿੰਘ, ਜੱਥੇਦਾਰ ਨਛੱਤਰ ਸਿੰਘ, ਸਤਪਾਲ ਸਿੰਘ ਸਹਿਣਾ, ਰਣਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਭਿੰਦਾ, ਰਜਿੰਦਰ ਸਿੰਘ ਰਾਜੂ ਅਤੇ ਰਵਿੰਦਰ ਸਿੰਘ ਬੇਦੀ ਵੀ ਹਾਜ਼ਰ ਸਨ।

Advertisement