ਗਿਆਨੀ ਗੁਰਬਚਨ ਸਿੰਘ ਤੇ ਪੰਜ ਪਿਆਰੇ ਰਾੜਾ ਸਾਹਿਬ ਨਤਮਸਤਕ
ਮੌਜੂਦਾ ਮੁਖੀ ਬਾਬਾ ਅਮਰ ਸਿੰਘ ਭੋਰਾ ਸਾਹਿਬ ਨੂੰ ਸਿਰੋਪਾਓ ਤੇ ਦਸਤਾਰ ਭੇਟ
Advertisement
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਹਰਿਮੰਦਰ ਸਾਹਿਬ ਤੋਂ ਪੰਜ ਪਿਆਰੇ ਭਾਈ ਅਮਰਜੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਹਰਕੀਰਤ ਸਿੰਘ, ਭਾਈ ਅੰਤਰਪ੍ਰੀਤ ਸਿੰਘ ਅਤੇ ਭਾਈ ਅਮਨਦੀਪ ਸਿੰਘ ਅੱਜ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਤੇ ਟਰੱਸਟ ਦੇ ਮੈਂਬਰਾਂ ਨਾਲ ਸੰਤ ਬਲਜਿੰਦਰ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਸੰਤ ਅਮਰ ਸਿੰਘ ਨੂੰ ਸਿਰੋਪਾਓ ਅਤੇ ਦਸਤਾਰ ਭੇਟ ਕੀਤੀ।
Advertisement
ਇਸ ਮੌਕੇ ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ, ਬਾਬਾ ਰੋਸ਼ਨ ਸਿੰਘ ਧਬਲਾਨ, ਬਾਬਾ ਗੁਰਮੁਖ ਸਿੰਘ ਆਲੋਵਾਲ, ਭਾਈ ਰਣਧੀਰ ਸਿੰਘ ਢੀਂਡਸਾ, ਭਾਈ ਮਨਿੰਦਰਜੀਤ ਸਿੰਘ ਬਾਵਾ, ਭਾਈ ਗੁਰਨਮ ਸਿੰਘ ਅੜੈਚਾ, ਭਾਈ ਮਲਕੀਤ ਸਿੰਘ ਪਨੇਸਰ, ਪ੍ਰਿੰਸੀਪਲ ਗੁਰਨਾਮ ਕੌਰ ਚੰਡੀਗੜ੍ਹ, ਭਵਪ੍ਰੀਤ ਸਿੰਘ ਮੂੰਡੀ, ਭਾਈ ਬਾਵਾ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਪਰਮਜੀਤ ਸਿੰਘ ਪੰਮਾ ਹਾਜ਼ਰ ਸਨ।
Advertisement