ਪੱਤਰ ਪ੍ਰੇਰਕ
ਪਾਇਲ, 18 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਚੰਡੀਗੜ੍ਹ ਵਿੱਚ ਹਲਕਾ ਪਾਇਲ ਤੋਂ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਮੁੱਖ ਮੰਤਰੀ ਨਾਲ ਮੁਲਾਕਾਤ ਮਗਰੋਂ ਦੋਰਾਹਾ ਪੁੱਜਣ ’ਤੇ ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਮੁਲਾਕਾਤ ਸਮੇਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਹਲਕਾ ਪਾਇਲ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਲਿਖਤੀ ਰੂਪ ਵਿੱਚ ਸਮੱਸਿਆਵਾਂ ਸਬੰਧੀ ਫਾਈਲ ਸੌਂਪੀ। ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਨੂੰ ਸ਼ਹਿਰ ਦੋਰਾਹਾ, ਮਲੋਦ ਅਤੇ ਪਾਇਲ ਵਿੱਚ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੇ ਮਾੜੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੀ ਗੱਲਬਾਤ ਸੁਣਨ ਤੋਂ ਬਾਅਦ ਯਕੀਨ ਦਿਵਾਇਆ ਕਿ ਹਲਕਾ ਪਾਇਲ ਦੀਆਂ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਹਰ ਤਰ੍ਹਾਂ ਦੀ ਮਦਦ ਕਰੇਗੀ।